28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਜ਼ੀਰਕਪੁਰ ਨਗਰ ਕੌਂਸਲ ਚੋਣਾਂ ’ਚ ਗੜਬੜੀ ਦੇ ਦੋਸ਼, ਦੋ ਵਾਰਡਾਂ ’ਚ ਮੁੜ ਚੋਣ ਦੀ ਮੰਗ

ਜ਼ੀਰਕਪੁਰ (ਮੁਹਾਲੀ), 21, ਜੂਨ - ਸਮਾਜਵਾਦੀ ਪਾਰਟੀ ਦੇ ਆਗੂ ਅਤੇ ਮੁਲਾਇਮ ਸਿੰਘ ਯਾਦਵ ਯੂਥ ਬ੍ਰਿਗੇਡ ਪੰਜਾਬ ਦੇ ਉਪ ਪ੍ਰਧਾਨ ਮਦਨ ਸ਼ਰਮਾ ਨੇ ਜ਼ੀਰਕਪੁਰ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫ਼ਰੰਸ...

Ad Position 21
No active advertisement
ਅਜੀਤ ਡੈਸਕ 21-06-2026

ਜ਼ੀਰਕਪੁਰ (ਮੁਹਾਲੀ), 21, ਜੂਨ - ਸਮਾਜਵਾਦੀ ਪਾਰਟੀ ਦੇ ਆਗੂ ਅਤੇ ਮੁਲਾਇਮ ਸਿੰਘ ਯਾਦਵ ਯੂਥ ਬ੍ਰਿਗੇਡ ਪੰਜਾਬ ਦੇ ਉਪ ਪ੍ਰਧਾਨ ਮਦਨ ਸ਼ਰਮਾ ਨੇ ਜ਼ੀਰਕਪੁਰ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫ਼ਰੰਸ ਕਰਕੇ ਨਗਰ ਕੌਂਸਲ ਚੋਣ ਪ੍ਰਕਿਰਿਆ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਵਾਰਡ ਨੰਬਰ 2 ਅਤੇ 26 ਵਿਚ ਮੁੜ ਚੋਣ ਕਰਵਾਉਣ ਦੀ ਮੰਗ ਕੀਤੀ ਹੈ।
ਇਸ ਮੌਕੇ ਉਨ੍ਹਾਂ ਨਾਲ ਆਜ਼ਾਦ ਉਮੀਦਵਾਰ ਰਾਜ ਕੁਮਾਰ ਸਰਸਵਾਲ ਵੀ ਮੌਜੂਦ ਸਨ। ਰਾਜ ਕੁਮਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਵਾਰਡ ਨੰਬਰ 26 ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ, ਪਰ ਚੋਣ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਵਾਰਡ ਨੰਬਰ 2 ਤੋਂ ਉਮੀਦਵਾਰ ਦਿਖਾ ਕੇ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 2 ਮਹਿਲਾਵਾਂ ਲਈ ਰਾਖਵਾਂ ਸੀ, ਫਿਰ ਵੀ ਇਕ ਪੁਰਸ਼ ਉਮੀਦਵਾਰ ਨੂੰ ਉਥੋਂ ਚੋਣ ਲੜਨ ਦੀ ਇਜਾਜ਼ਤ ਕਿਵੇਂ ਦਿੱਤੀ ਗਈ, ਇਹ ਜਾਂਚ ਦਾ ਵਿਸ਼ਾ ਹੈ।
ਰਾਜ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਵਾਰਡ ਨੰਬਰ 2 ਵਿਚ ਕੋਈ ਚੋਣ ਪ੍ਰਚਾਰ ਨਹੀਂ ਕੀਤਾ, ਫਿਰ ਵੀ ਉਨ੍ਹਾਂ ਨੂੰ 21 ਵੋਟਾਂ ਮਿਲੀਆਂ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਉਨ੍ਹਾਂ ਨੂੰ ਵਾਰਡ ਨੰਬਰ 26 ਤੋਂ ਚੋਣ ਲੜਨ ਦਾ ਮੌਕਾ ਮਿਲਦਾ ਤਾਂ ਨਤੀਜੇ ਵੱਖਰੇ ਹੋ ਸਕਦੇ ਸਨ।
ਮਦਨ ਸ਼ਰਮਾ ਨੇ ਰਾਜ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਵਾਰਡ ਨੰਬਰ 2 ਅਤੇ 26 ਦੀ ਚੋਣ ਰੱਦ ਕਰਕੇ ਮੁੜ ਵੋਟਿੰਗ ਕਰਵਾਈ ਜਾਵੇ। ਉਨ੍ਹਾਂ ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਾਮਲੇ ਦੀ ਜਾਂਚ ਪੂਰੀ ਨਹੀਂ ਹੁੰਦੀ, ਤਦ ਤੱਕ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਗਾਈ ਜਾਵੇ।
ਮਦਨ ਸ਼ਰਮਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਵਿਚ ਚੋਣ ਕਮਿਸ਼ਨ ਵਲੋਂ ਕਾਰਵਾਈ ਨਾ ਕੀਤੀ ਗਈ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਹਾਲਾਂਕਿ, ਇਨ੍ਹਾਂ ਦੋਸ਼ਾਂ ਬਾਰੇ ਚੋਣ ਕਮਿਸ਼ਨ ਜਾਂ ਸੰਬੰਧਿਤਅਧਿਕਾਰੀਆਂ ਵੱਲੋਂ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। 

Ad Position 22
No active advertisement
ਪਿਛਲੀ ਖ਼ਬਰ ਵੈਭਵ ਸੂਰਿਆਵੰਸ਼ੀ ਨੇ ਲਗਾਇਆ ਲਿਸਟ ਏ ਕ੍ਰਿਕਟ ਇਤਿਹਾਸ ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਅਗਲੀ ਖ਼ਬਰ ਨੀਟ ਯੂ.ਜੀ. 2206 ਦੀ ਮੁੜ ਪ੍ਰੀਖਿਆ ਤੋਂ ਪਹਿਲਾਂ, ਉਮੀਦਵਾਰ ਪ੍ਰੀਖਿਆ ਕੇਂਦਰਾਂ ਵਿਚ ਪਹੁੰਚਣੇ ਸ਼ੁਰੂ
Ad Position 24