28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪੰਜਾਬ ਵਾਸੀ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ- ਭਰਾਜ

ਸੰਗਰੂਰ, 21 ਜੂਨ (ਧੀਰਜ ਪਸੋਰੀਆ)- ਵਿਧਾਇਕਾਂ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ...

Ad Position 21
No active advertisement
ਅਜੀਤ ਡੈਸਕ 21-06-2026

ਸੰਗਰੂਰ, 21 ਜੂਨ (ਧੀਰਜ ਪਸੋਰੀਆ)- ਵਿਧਾਇਕਾਂ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਮੀਟਿੰਗ ਹੋਈ। ਜਿਸ ਵਿਚ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ, ਸਿੰਦਰਪਾਲ ਕੌਰ, ਸੁਰਜੀਤ ਕੌਰ, ਨਰਿੰਦਰ ਕੌਰ, ਮਨਦੀਪ ਕੌਰ, ਜਸਵਿੰਦਰ ਕੌਰ ਮਾਝੀ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਬੈਠਕ ਵਿਚ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਚਰਚਾ ਕਰਨ ਤੋਂ ਇਲਾਵਾ ਸੰਗਠਨ ਨੂੰ ਹੋਰ ਮਜਬੂਤ ਕਰਨ ਲਈ ਬਿਉਂਤਬੰਦੀ ਕੀਤੀ ਗਈ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 2022 ਵਿਚ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਇਲਾਵਾ ਉਸ ਤੋਂ ਵੀ ਅੱਗੇ ਜਾ ਕੇ ਕੰਮ ਕੀਤੇ ਜਾ ਰਹੇ ਹਨ, ਜਿਸ ਕਾਰਨ ਪਾਰਟੀ ਦਾ ਗਰਾਫ਼ ਲਗਾਤਾਰ ਉੱਪਰ ਜਾ ਰਿਹਾ ਹੈ।

ਇਸ ਤੋਂ ਪਰੇਸ਼ਾਨ ਹੋ ਕੇ ਸ਼੍ਰੋਮਣੀ ਅਕਾਲੀ ਦਲ (ਬ) ਸਮੇਤ ਬਾਕੀ ਵਿਰੋਧੀ ਪਾਰਟੀਆਂ ਵੀ ਬੁਖਲਾਹਟ ਵਿਚ ਹਨ ਅਤੇ ਕਈ ਸਾਜਿਸ਼ਾਂ ਰਚ ਕੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਭੰਡੀ ਪ੍ਰਚਾਰ ਕਰਨ ਲੱਗੇ ਹੋਏ ਹਨ ਪਰ ਪੰਜਾਬ ਦੇ ਲੋਕ ਇਸ ਸਭ ਕਾਸੇ ਤੋਂ ਭਲੀਭਾਂਤ ਜਾਣੂੰ ਹਨ। ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਬੀਤੇ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਕਿਵੇਂ ਲੁੱਟਿਆ ਤੇ ਕੁੱਟਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵੱਡੇ ਪੱਧਰ ਤੇ ਫਾਰਮ ਭਰਾਏ ਜਾ ਰਹੇ ਹਨ ਜਿਸ ਤਹਿਤ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨਸੂਚਿਤ ਜਾਤੀਆਂ ਨਾਲ ਸੰਬੰਧਿਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਵਿਧਾਇਕਾ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿੱਥੇ 67 ਹਜਾਰ ਤੋਂ ਵੱਧ ਨੌਕਰੀਆਂ ਬਗੈਰ ਕਿਸੇ ਰਿਸ਼ਵਤ ਤੋਂ ਦਿੱਤੀਆਂ ਗਈਆਂ ਹਨ ਉੱਥੇ ਪੰਜਾਬ ਦੇ ਹਰ ਇਕ ਨਾਗਰਿਕ ਦਾ ਮੁਫ਼ਤ ਸਿਹਤ ਬੀਮਾ ਵੀ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਉਹ ਲੋਕ ਜਿਨ੍ਹਾਂ ਵਾਸਤੇ ਤੀਰਥ ਯਾਤਰਾ ਕਰਨਾ ਇਕ ਸੁਪਨਾ ਸੀ ਉਨ੍ਹਾਂ ਦੇ ਸੁਪਨੇ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਾਕਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਉਹ ਖੇਤ ਜਿੱਥੇ ਕਈ ਦਹਾਕੇ ਤੋਂ ਨਹਿਰੀ ਪਾਣੀ ਨਹੀਂ ਜਾ ਰਿਹਾ ਸੀ ਉਨ੍ਹਾਂ ਖੇਤਾਂ ਦਾ ਨਹਿਰੀ ਪਾਣੀ ਪਹੁੰਚਾ ਦਿੱਤਾ ਗਿਆ ਹੈ। ਵਪਾਰੀਆਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ। ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ ਹਰ ਵਰਗ ਦੇ ਲੋਕਾਂ ਦੀਆਂ ਤਕਲੀਫਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੱਲ ਕੀਤਾ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਪੰਜਾਬ ਵਾਸੀ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਦੇ ਕੇਂਦਰੀ ਵਿਦਿਆਲਿਆ 'ਚ ਹੋ ਰਹੀ ਨੀਟ ਦੀ ਰੀ-ਪ੍ਰੀਖਿਆ, ਸੁਰੱਖਿਆ ਦੇ ਸਖ਼ਤ ਪ੍ਰਬੰਧ ਅਗਲੀ ਖ਼ਬਰ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਮਚਿਆ ਹੜਕੰਪ
Ad Position 24