28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਜ਼ੀਰਕਪੁਰ ਦੇ ਕੇਂਦਰੀ ਵਿਦਿਆਲਿਆ 'ਚ ਹੋ ਰਹੀ ਨੀਟ ਦੀ ਰੀ-ਪ੍ਰੀਖਿਆ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)- ਜ਼ੀਰਕਪੁਰ ਦੇ ਕੇ. ਏਰੀਆ ਸਥਿਤ ਕੇਂਦਰੀ ਵਿਦਿਆਲਿਆ ਨੂੰ ਅੱਜ ਨੀਟ ਦੀ...

Ad Position 21
No active advertisement
ਅਜੀਤ ਡੈਸਕ 21-06-2026

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)- ਜ਼ੀਰਕਪੁਰ ਦੇ ਕੇ. ਏਰੀਆ ਸਥਿਤ ਕੇਂਦਰੀ ਵਿਦਿਆਲਿਆ ਨੂੰ ਅੱਜ ਨੀਟ ਦੀ ਰੀ-ਪ੍ਰੀਖਿਆ ਲਈ ਸੈਂਟਰ ਬਣਾਇਆ ਗਿਆ ਹੈ। ਪ੍ਰੀਖਿਆ 'ਚ ਵੱਖ-ਵੱਖ ਥਾਂਵਾਂ ਤੋਂ ਆਏ 336 ਵਿਦਿਆਰਥੀ ਭਾਗ ਲੈ ਰਹੇ ਹਨ। ਪ੍ਰਸ਼ਾਸਨ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2 ਵਜੇ ਤੋਂ ਸ਼ੁਰੂ ਹੋ ਕੇ ਸ਼ਾਮੀ 5 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।

ਪ੍ਰੀਖਿਆ ਨੂੰ ਪਾਰਦਰਸ਼ੀ ਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪ੍ਰੀਖਿਆ ਕੇਂਦਰ ਦੇ ਅੰਦਰ ਜਾਣ ਸਮੇਂ ਸਾਰੇ ਵਿਦਿਆਰਥੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ, ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਰੋਲ ਨੰਬਰ ਮੁਤਾਬਕ ਅੰਦਰ ਜਾਣ ਦੀ ਇਜਾਜ਼ਤ ਮਿਲੀ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਕੇਂਦਰ ਦੇ ਬਾਹਰ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।

ਫ਼ਿਲਹਾਲ ਪ੍ਰੀਖਿਆ ਸ਼ਾਂਤੀਪੂਰਵਕ ਤਰੀਕੇ ਨਾਲ ਚੱਲ ਰਹੀ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੇ ਕੋਈ ਵੀ ਹਕੂਮਤ ਆਪਣਾ ਰਾਜ ਨਹੀਂ ਬਚਾ ਸਕਦੀ- ਗਿਆਨੀ ਕੁਲਦੀਪ ਗੜਗੱਜ ਅਗਲੀ ਖ਼ਬਰ ਪੰਜਾਬ ਵਾਸੀ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ- ਭਰਾਜ
Ad Position 24