28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੇ ਕੋਈ ਵੀ ਹਕੂਮਤ ਆਪਣਾ ਰਾਜ ਨਹੀਂ ਬਚਾ ਸਕਦੀ- ਗਿਆਨੀ ਕੁਲਦੀਪ ਗੜਗੱਜ

ਸ਼ਾਮਚੁਰਾਸੀ, 21 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)- ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ...

Ad Position 21
No active advertisement
ਅਜੀਤ ਡੈਸਕ 21-06-2026

ਸ਼ਾਮਚੁਰਾਸੀ, 21 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)- ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਵਿਸ਼ਾਲ ਕੀਰਤਨ ਤੇ ਢਾਡੀ ਦਰਬਾਰ ਸਿੱਖ ਇਤਿਹਾਸ ਦੀਆਂ ਲਾਸਾਨੀ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਅਤੇ ਗੁਰੂ ਸਾਹਿਬਾਂ ਦੇ ਮਾਰਗ ਦਰਸ਼ਨ ਕਰਨ ਦੀ ਪ੍ਰੇਰਨਾ ਦਿੰਦਾ ਸਫ਼ਲਤਾ ਪੂਰਬਕ ਸਮਾਪਤ ਹੋ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿਚ ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮੌਕੇ ਤੇ ਸਜਾਏ ਗਏ ਦੀਵਾਨ ਦੌਰਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਨ੍ਹਾਂ ਹਕੂਮਤਾਂ ਨੇ ਸਿੱਖ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਚੁਣੌਤੀ ਦੇਣ ਜਾਂ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਉਹ ਕਦੇ ਵੀ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕੀਆਂ।

ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਜਾਂ ਹਕੂਮਤ ਇਹ ਨਾ ਸੋਚੇ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੇ ਆਪਣਾ ਰਾਜ-ਭਾਗ ਲੰਬੇ ਸਮੇਂ ਤੱਕ ਚਲਾ ਸਕਦੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਇਤਿਹਾਸ ਵਿਚ ਅਨੇਕਾਂ ਅਜਿਹੀਆਂ ਮਿਸਾਲਾਂ ਮੌਜੂਦ ਹਨ, ਜਦੋਂ ਵੱਡੀਆਂ-ਵੱਡੀਆਂ ਤਾਕਤਾਂ ਨੇ ਆਪਣੇ ਰਾਜਸੀ ਅਤੇ ਫੌਜੀ ਬਲ ਦੇ ਆਸਰੇ ਸਿੱਖ ਕੌਮ ਨੂੰ ਖ਼ਤਮ ਕਰਨ ਦੇ ਯਤਨ ਕੀਤੇ। ਉਨ੍ਹਾਂ ਕਿਹਾ ਕਿ ਮੀਰ ਮਨੂੰ, ਜ਼ਕਰੀਆ ਖ਼ਾਨ, ਨਾਦਰ ਸ਼ਾਹ ਅਤੇ ਅਹਿਮਦ ਸ਼ਾਹ ਅਬਦਾਲੀ ਵਰਗੇ ਸ਼ਾਸਕਾਂ ਨੇ ਵੀ ਸਿੱਖਾਂ ਉੱਤੇ ਅਤਿਆਚਾਰ ਕੀਤੇ ਅਤੇ ਸਿੱਖ ਧਰਮ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਜ ਉਹ ਸਿਰਫ਼ ਇਤਿਹਾਸ ਦੇ ਪੰਨਿਆਂ ਤੱਕ ਹੀ ਸੀਮਤ ਰਹਿ ਗਏ ਹਨ, ਜਦਕਿ ਸਿੱਖ ਕੌਮ ਅੱਜ ਵੀ ਚੜ੍ਹਦੀ ਕਲਾ ਵਿਚ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਅਤੇ ਪੰਥਕ ਸੰਸਥਾ ਹੈ, ਜਿਸ ਦੀ ਮਰਿਆਦਾ ਅਤੇ ਸਨਮਾਨ ਦੀ ਰੱਖਿਆ ਕਰਨਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਆਉਣ ਵਾਲੀਆਂ ਪੀੜੀਆਂ ਲਈ ਇਕ ਬਹੁਤ ਵੱਡੀ ਮਿਸਾਲ ਹੈ। ਤੱਤੀ ਤਵੀ ਦੇ ਬੈਠ ਕੇ ਸ਼ਹੀਦੀ ਦੇਣ ਵਾਲੇ ਉਹ ਸੰਸਾਰ ਦੇ ਇੱਕੋਂ-ਇੱਕ ਰਹਿਬਰ ਸਨ ਅਤੇ ਇਸ ਲਾਸਾਨੀ ਸ਼ਹਾਦਤ ਸਦਕਾ ਹੀ ਉਨ੍ਹਾਂ ਨੂੰ ‘ਸ਼ਹੀਦਾਂ ਦੇ ਸਿਰਤਾਜ’ ਵਜੋਂ ਸਤਿਕਾਰਿਆ ਜਾਂਦਾ ਹੈ।

ਇਸ ਤੋ ਪਹਿਲਾਂ ਪੰਥ ਦੇ ਮਹਾਨ ਰਾਗੀ, ਢਾਡੀ, ਕਥਾਵਾਚਕ ਅਤੇ ਪ੍ਰਚਾਰਕਾਂ ਨੇ ਸ਼ਹੀਦੀ ਇਤਿਹਾਸ ਦੀ ਵਿਆਖਿਆ ਅਤੇ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਵਿਚ ਭਾਈ ਹਰਜੋਤ ਸਿੰਘ ਹਜ਼ੂਰੀ ਰਾਗੀ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਪਰਵਿੰਦਰਪਾਲ ਸਿੰਘ ਅੰਮ੍ਰਿਤਸਰ, ਢਾਡੀ ਭਾਈ ਜਸਪਾਲ ਸਿੰਘ ਤਾਨ, ਭਾਈ ਗੁਰਪ੍ਰੀਤ ਸਿੰਘ ਗੁਰਦੁਆਰਾ ਈਸ਼ਰਪੁਰੀ ਰਾੜਾ ਸਾਹਿਬ ਸ਼ਾਮਚੁਰਾਸੀ, ਕਥਾਵਾਚਕ ਭਾਈ ਵਰਿੰਦਰ ਸਿੰਘ ਦੇ ਨਾਂਅ ਵਰਨਣਯੋਗ ਹਨ। ਸਟੇਜ ਸਕੱਤਰ ਦੀ ਸੇਵਾ ਮੈਨੇਜਰ ਕਰਨੈਲ ਸਿੰਘ ਅਤੇ ਗੁਰਮੇਲ ਸਿੰਘ ਮੂੰਡੀਆਂ ਨੇ ਨਿਭਾਈ। ਇਸ ਮੌਕੇ ਹੋਰਨ੍ਹਾਂ ਤੋਂ ਇਲਾਵਾ ਸੰਤ ਬਲਵੰਤ ਸਿੰਘ ਹਰਖੋਵਾਲ ਵਾਲੇ, ਸੰਤ ਤੇਜਾ ਸਿੰਘ ਖੁੱਡੇ ਵਾਲੇ, ਜਥੇਦਾਰ ਹਰਭਜਨ ਸਿੰਘ ਸੇਠ ਦਮਦਮੀ ਟਕਸਾਲ, ਜਥੇਦਾਰ ਤਰਲੋਚਨ ਸਿੰਘ ਹੁਸ਼ਿਆਰਪੁਰ, ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ, ਸੰਤ ਮਹਾਵੀਰ ਸਿੰਘ ਤਾਜੇਵਾਲ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਮਨਦੀਪ ਸਿੰਘ ਚੰਡੀਗੜ੍ਹ, ਰਾਜੂ ਸਰਪੰਚ, ਬਲਜੀਤ ਸਿੰਘ ਨਿੱਝਰ, ਗੁਰਜੀਤ ਸਿੰਘ ਪਾਬਲਾ, ਸਤਨਾਮ ਸਿੰਘ, ਮਹਿੰਦਰ ਸਿੰਘ, ਸੁਖਬੀਰ ਸਿੰਘ, ਹਜੂਰਾ ਸਿੰਘ, ਰਘਵੀਰ ਸਿੰਘ, ਹਰਪਿੰਦਰ ਸਿੰਘ ਮੱਲ੍ਹੀ, ਮਨਮਿੰਦਰ ਸਿੰਘ, ਇਕਬਾਲ ਸਿੰਘ, ਪਰਮਿੰਦਰ ਸਿੰਘ, ਜਰਨੈਲ ਸਿੰਘ, ਦਿਲਬਾਗ ਸਿੰਘ ਵੀ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਲੁਧਿਆਣਾ ਵਿਖੇ ਭਾਜਪਾ ਦਫ਼ਤਰ ਦਾ ਕੀਤਾ ਗਿਆ ਉਦਘਟਨ ਅਗਲੀ ਖ਼ਬਰ ਜ਼ੀਰਕਪੁਰ ਦੇ ਕੇਂਦਰੀ ਵਿਦਿਆਲਿਆ 'ਚ ਹੋ ਰਹੀ ਨੀਟ ਦੀ ਰੀ-ਪ੍ਰੀਖਿਆ, ਸੁਰੱਖਿਆ ਦੇ ਸਖ਼ਤ ਪ੍ਰਬੰਧ
Ad Position 24