ਦਿੱਲੀ, 21 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦਿੱਲੀ ਹਵਾਈ ਅੱਡੇ 'ਤੇ ਲਗਭਗ 45 ਮਿੰਟ ਤੱਕ ਇੰਤਜ਼ਾਰ ਕੀਤਾ ਤਾਂ ਜੋ ਨੀਟ-ਯੂਜ਼ੀ ਰੀ-ਪ੍ਰੀਖਿਆ ਲਈ ਬੈਠਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ 'ਚ ਕੋਈ ਦਿੱਕਤ ਨਾ ਆਵੇ। ਅਧਿਕਾਰਤ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਦੁਪਹਿਰ ਕਰੀਬ 1:15 ਵਜੇ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ। ਉਨ੍ਹਾਂ ਨੇ ਤੁਰੰਤ ਆਪਣੀ ਰਿਹਾਇਸ਼ ਲਈ ਰਵਾਨਾ ਹੋਣ ਦੀ ਬਜਾਏ ਹਵਾਈ ਅੱਡੇ 'ਤੇ ਰੁਕਣ ਦਾ ਫੈਸਲਾ ਕੀਤਾ, ਕਿਉਂਕਿ ਨੀਟ ਦੀ ਪ੍ਰੀਖਿਆ ਦੁਪਹਿਰ 2 ਵਜੇ ਸ਼ੁਰੂ ਹੋਣੀ ਸੀ।
ਅਧਿਕਾਰੀਆਂ ਨੇ ਕਿਹਾ ਕਿ ਇਹ ਫੈਸਲਾ ਰਾਸ਼ਟਰੀ ਰਾਜਧਾਨੀ ਵਿਚ ਟ੍ਰੈਫਿਕ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਸੀ ਜਦੋਂ ਕਿ ਹਜ਼ਾਰਾਂ ਉਮੀਦਵਾਰ ਆਪਣੇ ਸਬੰਧਤ ਪ੍ਰੀਖਿਆ ਕੇਂਦਰਾਂ ਦੀ ਯਾਤਰਾ ਕਰ ਰਹੇ ਸਨ।