28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਸਖ਼ਤ ਪ੍ਰਬੰਧਾਂ ਹੇਠ ਨੀਟ ਦੀ ਪ੍ਰੀਖਿਆ ਹੋਈ ਮੁਕੰਮਲ, 500 ਪ੍ਰੀਖਿਆਰਥੀਆਂ ਨੇ ਦਿੱਤੀ ਪ੍ਰੀਖਿਆ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ...

Ad Position 21
No active advertisement
ਅਜੀਤ ਡੈਸਕ 21-06-2026

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਪ੍ਰਬੰਧਾਂ ਹੇਠ ਨੀਟ ਦੀ ਪ੍ਰੀਖਿਆ ਮੁਕੰਮਲ ਹੋ ਗਈ ਹੈ। ਜ਼ਿਲ੍ਹੇ ਵਿਚ ਬਣਾਏ ਗਏ ਪ੍ਰੀਖਿਆ ਸੈਂਟਰ ਪੀ.ਐਮ. ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੀਖਿਆ ਮੁਕੰਮਲ ਹੋਈ। ਨੋਡਲ ਅਫ਼ਸਰ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ, ਤਹਿਸੀਲਦਾਰ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਮਲੋਟ ਪੰਕਜ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਉਪ ਜਿਲ੍ਹਾ ਸਿੱਖਿਆ ਅਫਸਰ ਰਜਿੰਦਰ ਕੁਮਾਰ ਸੋਨੀ, ਸਿਟੀ ਕੁਆਰਡੀਨੇਟਰ ਅਮਿੱਤ ਗੋਇਲ ਆਦਿ ਅਧਿਕਾਰੀ ਪ੍ਰੀਖਿਆ ਦੌਰਾਨ ਹਾਜ਼ਰ ਰਹੇ।

ਪ੍ਰੀਖਿਆ ਕੇਂਦਰ ਵਿਚ ਸਾਫ਼ ਸਫਾਈ, ਤਜ਼ਰਬੇਕਾਰ ਸਟਾਫ਼, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਆਦਿ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ। ਬੱਚਿਆਂ ਦੀ ਸਿਹਤ ਸਹੂਲਤ ਲਈ ਮੈਡੀਕਲ ਟੀਮਾਂ ਵੀ ਤੈਨਾਤ ਸਨ। ਬਿਜਲੀ ਸਬੰਧੀ ਪਾਵਰਕਾਮ ਦੀ ਟੀਮ ਵੀ ਹਾਜ਼ਰ ਰਹੀ ਤਾਂ ਜੋ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਹੋ ਸਕੇ। ਉਪ‌ ਜ਼ਿਲ੍ਹਾ ਸਿੱਖਿਆ ਸੰਬੰਧਤ ਕੰਮਾਂ ਲਈ ਲੋੜੀਂਦੇ ਪ੍ਰਬੰਧ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਡੀ.ਐਸ.ਪੀ. ਅਤੇ ਹੋਰ ਅਧਿਕਾਰੀ ਮੌਕੇ ਤੇ ਤੈਨਾਤ ਰਹੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਏ ਇਕ ਅਟੈਂਡਟ ਨੂੰ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ।

ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਤਰਸੇਮ ਸਿੰਘ ਦੀ ਅਗਵਾਈ ਵਿਚ ਟੀਮ ਤੈਨਾਤ ਰਹੀ ਅਤੇ ਪ੍ਰੀਖਿਆ ਕੇਂਦਰ ਦੇ ਬਾਹਰ ਸੜਕ ਤੇ ਨਾਲੋਂ ਨਾਲ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ। ਵਿਦਿਆਰਥੀ ਸੈਂਟਰ ਤੇ ਸਮੇਂ ਸਿਰ ਪਹੁੰਚਣੇ ਸ਼ੁਰੂ ਹੋ ਗਏ ਸਨ ਅਤੇ ਪੂਰੀ ਛਾਣਬੀਣ ਉਪਰੰਤ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋ ਰਹੇ ਸਨ। ਪੇਪਰ ਮੁਕੰਮਲ ਹੋਣ ਉਪਰੰਤ ਵਿਦਿਆਰਥੀ ਬਾਹਰ ਆਏ ਅਤੇ ਆਪਣੇ ਘਰਾਂ ਨੂੰ ਰਵਾਨਾ ਹੋਏ।

Ad Position 22
No active advertisement
ਪਿਛਲੀ ਖ਼ਬਰ ਕਬੱਡੀ ਖਿਡਾਰੀ ਦੀ ਨਹਿਰ ਵਿਚ ਡੁੱਬਣ ਕਾਰਨ ਹੋਈ ਮੌਤ ਅਗਲੀ ਖ਼ਬਰ 20 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਵਿਚ ਐਸ. ਆਈ. ਰੰਗੇ ਹੱਥੀਂ ਕਾਬੂ
Ad Position 24