28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਕਬੱਡੀ ਖਿਡਾਰੀ ਦੀ ਨਹਿਰ ਵਿਚ ਡੁੱਬਣ ਕਾਰਨ ਹੋਈ ਮੌਤ

ਮਾਛੀਵਾੜਾ ਸਾਹਿਬ, 21 ਜੂਨ (ਰਾਜਦੀਪ ਸਿੰਘ ਅਲਬੇਲਾ)- ਸਰਹਿੰਦ ਨਹਿਰ ਵਿਚ ਨਹਾਉਣ ਗਏ ਪਿੰਡ...

Ad Position 21
No active advertisement
ਅਜੀਤ ਡੈਸਕ 21-06-2026

ਮਾਛੀਵਾੜਾ ਸਾਹਿਬ, 21 ਜੂਨ (ਰਾਜਦੀਪ ਸਿੰਘ ਅਲਬੇਲਾ)- ਸਰਹਿੰਦ ਨਹਿਰ ਵਿਚ ਨਹਾਉਣ ਗਏ ਪਿੰਡ ਤੱਖਰਾਂ ਦੇ ਨੌਜਵਾਨ ਪ੍ਰਦੀਪ ਸਿੰਘ ਔਜਲਾ (22) ਦੀ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਆਪਣੇ ਦੋਸਤਾਂ ਨਾਲ ਪਿੰਡ ਪੂਨੀਆਂ ਨੇੜ੍ਹੇ ਵਗਦੀ ਸਰਹਿੰਦ ਨਹਿਰ ਵਿਚ ਨਹਾਉਣ ਲਈ ਗਿਆ ਸੀ ਜਿੱਥੇ ਉਸਦਾ ਪੈਰ ਤਿਲਕਣ ਕਾਰਨ ਉਹ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਿਆ। ਮ੍ਰਿਤਕ ਦੇ ਦੋਸਤਾਂ ਵਲੋਂ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਸਨੂੰ ਬਚਾ ਨਾ ਸਕੇ।

ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਤੇ ਪੁਲਸ ਪਾਰਟੀ ਵੀ ਮੌਕੇ ’ਤੇ ਪੁੱਜ ਗਈ। ਜਿਨ੍ਹਾਂ ਵਲੋਂ ਗੋਤਾਖੋਰਾਂ ਦੀ ਮੱਦਦ ਨਾਲ ਭਾਲ ਸ਼ੁਰੂ ਕੀਤੀ। ਕੁਝ ਸਮੇਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਲਾਸ਼ ਨੂੰ ਕਬਜੇ ’ਚ ਕਰ ਪੋਸਟਮਾਰਟਮ ਲਈ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰਦੀਪ ਸਿੰਘ ਅਜੇ ਕੁਆਰਾ ਸੀ ਅਤੇ ਕਬੱਡੀ ਦਾ ਵਧੀਆ ਖਿਡਾਰੀ ਸੀ। ਪ੍ਰਦੀਪ ਸਿੰਘ ਦੀ ਮੌਤ ਨਾਲ ਪਿੰਡ ਤੱਖਰਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਤਿੰਨ ਪਿੰਡਾਂ ਦੀ ਲੋਕ ਮਿਲਣੀ ਦੌਰਾਨ ਕਈ ਪਰਿਵਾਰ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਸਖ਼ਤ ਪ੍ਰਬੰਧਾਂ ਹੇਠ ਨੀਟ ਦੀ ਪ੍ਰੀਖਿਆ ਹੋਈ ਮੁਕੰਮਲ, 500 ਪ੍ਰੀਖਿਆਰਥੀਆਂ ਨੇ ਦਿੱਤੀ ਪ੍...
Ad Position 24