28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਪਿੰਡ ਖਾਨਗਾਹ ਦੇ ਨੌਜਵਾਨ ਦੀ ਹੋਈ ਮੌਤ

ਕਪੂਰਥਲਾ, 21 ਜੂਨ (ਅਮਨਜੋਤ ਸਿੰਘ ਵਾਲੀਆ)- ਪਿੰਡ ਖਾਨਗਾਹ ਵਿਖੇ ਇਕ 16 ਸਾਲਾਂ ਨੌਜਵਾਨ ਦੀ ਨਸ਼ੇ...

Ad Position 21
No active advertisement
ਅਜੀਤ ਡੈਸਕ 21-06-2026

ਕਪੂਰਥਲਾ, 21 ਜੂਨ (ਅਮਨਜੋਤ ਸਿੰਘ ਵਾਲੀਆ)- ਪਿੰਡ ਖਾਨਗਾਹ ਵਿਖੇ ਇਕ 16 ਸਾਲਾਂ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਪਿੰਡ ਖਾਨਗਾਹ ਤੋਂ ਇਕ ਪਰਿਵਾਰ ਨੇ ਉਨ੍ਹਾਂ ਨੂੰ ਫੋਨ 'ਤੇ ਸੂਚਿਤ ਕੀਤਾ ਕਿ ਉਨ੍ਹਾਂ ਦਾ ਲੜਕਾ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਬੇਹੋਸ਼ ਹੋ ਗਿਆ ਹੈ।

ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਅਮਲਦੀਪ ਸਿੰਘ ਵਾਸੀ ਖਾਨਗਾਹ ਵਜੋਂ ਹੋਈ ਹੈ ਅਤੇ ਮਿ੍ਤਕ ਨੌਜਵਾਨ ਦੇ ਦਾਦਾ ਗੁਰਮੇਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਵਰਕਰਾਂ ਨੂੰ ਕੀਤਾ ਸੰਬੋਧਿਤ ਅਗਲੀ ਖ਼ਬਰ ਤਿੰਨ ਪਿੰਡਾਂ ਦੀ ਲੋਕ ਮਿਲਣੀ ਦੌਰਾਨ ਕਈ ਪਰਿਵਾਰ 'ਆਪ' ਵਿਚ ਸ਼ਾਮਿਲ
Ad Position 24