28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਲੁਧਿਆਣਾ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਵਰਕਰਾਂ ਨੂੰ ਕੀਤਾ ਸੰਬੋਧਿਤ

ਲੁਧਿਆਣਾ, 21 ਜੂਨ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ...

Ad Position 21
No active advertisement
ਅਜੀਤ ਡੈਸਕ 21-06-2026

ਲੁਧਿਆਣਾ, 21 ਜੂਨ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਲੁਧਿਆਣਾ ਦੌਰੇ ਦੋਰਾਨ ਪਾਰਟੀ ਵਰਕਰਾਂ ਨੂੰ ਸੰਬੋਧਿਤ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ 2027 ਵਿਚ ਪੰਜਾਬ ਵਿਚ ਭਾਜਪਾ ਸਰਕਾਰ ਬਨਾਉਣ ਦਾ ਦਾਅਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਇਸ ਸਮੇਂ ਜੰਗਲ ਰਾਜ ਵੱਲ ਵਧ ਰਿਹਾ।

ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਵਿਚ ਬਹੁਤ ਸਾਰੇ ਛੋਟੇ ਉਦਯੋਗ ਸਨ ਜੋ ਅੱਜ ਵੱਡੇ ਪੱਧਰ ਤੇ ਹੋਣੇ ਚਾਹੀਦੇ ਸਨ ਮਗਰ ਅੱਜ ਉਹ ਖ਼ਤਮ ਹੋਣ ਦੀ ਕਗਾਰ ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬੇ ਨੂੰ ਦਿੱਤੇ ਗਏ ਫੰਡਾਂ ਦੀ ਵੀ ਸਹੀ ਵਰਤੋਂ ਨਹੀਂ ਕੀਤੀ ਗਈ ਹੈ ਜਿਸ ਦਾ ਵੀ ਉਨ੍ਹਾਂ ਵਲੋਂ ਹਿਸਾਬ ਲਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਨਸ਼ੇ ਦੇ ਮੁੱਦੇ ਉੱਪਰ ਵੀ ਜ਼ੋਰ ਦਿੱਤਾ ਹੈ ਤੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਆਉਣ ਤੇ ਹੀ ਨਸ਼ੇ ਨੂੰ ਵੀ ਠੱਲ ਪਾਉਣਗੇ।

Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਬਨਾਉਣ ਦੀਆਂ ਅਫ਼ਵਾਹਾਂ ਤੋਂ ਬਾਅਦ ਡੀ.ਜੀ.ਪੀ. ਪੰਜਾਬ ਨੂੰ ਪੱਤਰ... ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਪਿੰਡ ਖਾਨਗਾਹ ਦੇ ਨੌਜਵਾਨ ਦੀ ਹੋਈ ਮੌਤ
Ad Position 24