28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸੁਨਾਮ ਵਿਚ ਸਿਹਤ ਸਹੂਲਤਾਂ ਦਾ ਵੱਡਾ ਤੋਹਫਾ, ਮਦਰ ਚਾਈਲਡ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਸੁਨਾਮ, 22 ਜੂਨ- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ...

Ad Position 21
No active advertisement
ਅਜੀਤ ਡੈਸਕ 22-06-2026

ਸੁਨਾਮ, 22 ਜੂਨ- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਸੁਨਾਮ ਵਿਖੇ ਸਾਢੇ ਚੌਦਾਂ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 'ਮਦਰ ਚਾਈਲਡ ਹਸਪਤਾਲ' (Mother Child Hospital) ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੌਜੂਦ ਆਗੂਆਂ ਨੇ ਦੱਸਿਆ ਕਿ ਇਹ ਹਸਪਤਾਲ ਸੁਨਾਮ ਦੇ ਲੋਕਾਂ ਲਈ ਇਕ ਵੱਡੀ ਸੌਗਾਤ ਸਾਬਤ ਹੋਵੇਗਾ।

ਸੁਨਾਮ ਦੇ ਸਿਵਲ ਹਸਪਤਾਲ ਵਿਚ ਅੱਜ ਇੱਕ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਬੁਲਾਰੇ ਨੇ ਦੱਸਿਆ ਕਿ ਇਹ ਹਸਪਤਾਲ ਵਰਲਡ ਕਲਾਸ ਸਹੂਲਤਾਂ ਨਾਲ ਲੈਸ ਹੋਵੇਗਾ, ਜਿੱਥੇ ਮਾਵਾਂ ਅਤੇ ਬੱਚਿਆਂ ਦੇ ਇਲਾਜ ਲਈ ਹਰ ਤਰ੍ਹਾਂ ਦੇ ਆਧੁਨਿਕ ਪ੍ਰਬੰਧ ਹੋਣਗੇ। ਲਗਭਗ ਸਾਢੇ ਚੌਦਾਂ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਹਸਪਤਾਲ ਜੱਚਾ-ਬੱਚਾ ਦੀ ਸਿਹਤ ਸੰਭਾਲ ਲਈ ਹਰ ਪੱਖੋਂ ਸਮਰੱਥ ਹੋਵੇਗਾ।

 

Ad Position 22
No active advertisement
ਪਿਛਲੀ ਖ਼ਬਰ ਅਯੁੱਧਿਆ ਸ਼੍ਰੀ ਰਾਮ ਮੰਦਰ ਵਿਚ ਚੜ੍ਹਾਵੇ ਦੀ ਚੋਰੀ ਤੋਂ ਹਰ ਸਨਾਤਨੀ ਬੇਹੱਦ ਦੁਖੀ- ਕੇਜਰੀਵਾਲ ਅਗਲੀ ਖ਼ਬਰ ਰੁਦਰਪ੍ਰਯਾਗ ਵਿਵਾਦ ’ਤੇ ਮੁੱਖ ਮੰਤਰੀ ਮਾਨ ਨੇ ਕੀਤੀ ਉਤਰਾਖ਼ੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ
Ad Position 24