28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪੁਲਿਸ ਨੇ ਮੰਦਰ ਦੀਆਂ ਗੋਲਕਾਂ ਚੋਰੀ ਕਰਨ ਵਾਲੇ ਦੋ ਮੁਲਜ਼ਮ ਕਾਬੂ ਕੀਤੇ, ਨਗਦੀ ਤੇ ਥ੍ਰੀ-ਵ੍ਹੀਲਰ ਬਰਾਮਦ

ਜ਼ੀਰਕਪੁਰ, 22 ਜੂਨ- ਥਾਣਾ ਢਕੌਲੀ ਪੁਲਿਸ ਨੇ ਸ਼ਿਵ ਮੰਦਰ ਢਕੌਲੀ ਵਿਚੋਂ ਗੋਲਕਾਂ ਚੋਰੀ ਕਰਨ ਦੇ ਮਾਮਲੇ ਨੂੰ...

Ad Position 21
No active advertisement
ਅਜੀਤ ਡੈਸਕ 22-06-2026

ਜ਼ੀਰਕਪੁਰ, 22 ਜੂਨ- ਥਾਣਾ ਢਕੌਲੀ ਪੁਲਿਸ ਨੇ ਸ਼ਿਵ ਮੰਦਰ ਢਕੌਲੀ ਵਿਚੋਂ ਗੋਲਕਾਂ ਚੋਰੀ ਕਰਨ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚੋਰੀ ਕੀਤੀਆਂ ਦੋ ਗੋਲਕਾਂ, ₹19,500 ਦੀ ਨਕਦੀ ਅਤੇ ਵਾਰਦਾਤ ਵਿਚ ਵਰਤਿਆ ਗਿਆ ਥ੍ਰੀ-ਵ੍ਹੀਲਰ ਵੀ ਬਰਾਮਦ ਕੀਤਾ ਹੈ।

ਪੁਲਿਸ ਅਨੁਸਾਰ ਗੁਰਮੀਤ ਸਿੰਘ ਵਾਸੀ ਪਿੰਡ ਢਕੌਲੀ ਦੇ ਬਿਆਨਾਂ ਦੇ ਆਧਾਰ ’ਤੇ 20 ਜੂਨ 2026 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿਚ ਦੱਸਿਆ ਗਿਆ ਕਿ 17 ਜੂਨ ਦੀ ਸਵੇਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਸ਼ਿਵ ਮੰਦਰ ਢਕੌਲੀ ਵਿਚੋਂ ਦੋ ਗੋਲਕਾਂ ਚੋਰੀ ਕਰ ਲਈਆਂ ਗਈਆਂ ਸਨ।
ਮਾਮਲੇ ਦੀ ਜਾਂਚ ਦੌਰਾਨ ਏ.ਐਸ.ਆਈ. ਮੇਵਾ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤਕਨੀਕੀ ਤਰੀਕਿਆਂ ਨਾਲ ਤਫ਼ਤੀਸ਼ ਕਰਦਿਆਂ ਗੁਰਵਿੰਦਰ ਸਿੰਘ ਉਰਫ਼ ਗੱਗੀ ਪੁੱਤਰ ਸਵ. ਸੋਹਣ ਸਿੰਘ ਅਤੇ ਰਜਤ ਪੁੱਤਰ ਧਰਮਵੀਰ, ਦੋਵੇਂ ਵਾਸੀ ਗੁਰੂ ਨਾਨਕ ਕਲੋਨੀ, ਜਗਤਪੁਰਾ (ਜ਼ਿਲ੍ਹਾ ਐਸ.ਏ.ਐਸ. ਨਗਰ) ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਚੋਰੀਆਂ ਦੇ ਮਾਮਲਿਆਂ ਸਬੰਧੀ ਵੀ ਜਾਂਚ ਚੱਲ ਰਹੀ ਹੈ। ਪੁਲਿਸ ਰਿਕਾਰਡ ਮੁਤਾਬਕ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਨ੍ਹਾਂ ਵਿਚ ਚੰਡੀਗੜ੍ਹ ਦੇ ਸੈਕਟਰ-32 ਸਥਿਤ ਮੰਦਰ ਵਿਚ ਗੋਲਕ ਚੋਰੀ, ਸੈਕਟਰ-39 ਵਿੱਚ ਆਟੋ ਚੋਰੀ, ਖਰੜ ਸਿਟੀ ਥਾਣੇ ਵਿਚ ਮੰਦਰ ਦੀ ਗੋਲਕ ਚੋਰੀ ਅਤੇ ਐਕਸਾਈਜ਼ ਐਕਟ ਤਹਿਤ ਦਰਜ ਮਾਮਲਾ ਸ਼ਾਮਲ ਹੈ।

Ad Position 22
No active advertisement
ਪਿਛਲੀ ਖ਼ਬਰ ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ ਅਗਲੀ ਖ਼ਬਰ ਕਿਸਾਨਾਂ ਨੇ ਸਰਕਾਰੀ ਹਸਪਤਾਲ ਲੋਪੋਕੇ ਘੇਰਿਆ, ਜੰਮ ਕੇ ਕੀਤੀ ਨਾਅਰੇਬਾਜ਼ੀ
Ad Position 24