27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਕਾਫਲੇ ਅੱਗੇ ਨਿਹੰਗਾਂ ਦਾ ਵਿਰੋਧ, ਰੋਕੀ ਗੱਡੀ, ਪੁਲਿਸ ਨੇ ਸੰਭਾਲਿਆ ਮੋਰਚਾ

ਲੁਧਿਆਣਾ, 22 ਜੂਨ (ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ਸੋਮਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ...

Ad Position 21
No active advertisement
ਅਜੀਤ ਡੈਸਕ 22-06-2026

ਲੁਧਿਆਣਾ, 22 ਜੂਨ (ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ਸੋਮਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਦੇ ਕਾਫ਼ਲੇ ਨੂੰ ਪ੍ਰਦਰਸ਼ਨ ਕਰ ਰਹੇ ਨਿਹੰਗ ਸਿੰਘਾਂ ਨੇ ਘੇਰ ਲਿਆ। ਇਹ ਘਟਨਾ ਫ੍ਰੈਂਡਜ਼ ਰੀਜੈਂਸੀ ਨੇੜੇ ਵਾਪਰੀ, ਜਿੱਥੇ ਸੋਸ਼ਲ ਮੀਡੀਆ ਇਨਫਲੂਐਂਸਰ ਚੇਤਨ ਖ਼ਿਲਾਫ਼ ਵੱਖ-ਵੱਖ ਸਿੱਖ ਸੰਗਠਨਾਂ ਅਤੇ ਨਿਹੰਗ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ ਰਾਜੀਵ ਟੰਡਨ ਆਪਣੇ ਦਫ਼ਤਰ ਵੱਲ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਪਾਇਲਟ ਗੱਡੀ ਧਰਨਾ ਸਥਾਨ ਦੇ ਨੇੜੇ ਪਹੁੰਚੀ ਤਾਂ ਉੱਥੇ ਮੌਜੂਦ ਕੁਝ ਨਿਹੰਗ ਸਿੰਘਾਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਵਿਰੋਧ ਕਰਦਿਆਂ ਗੱਡੀ ਅੱਗੇ ਖੜ੍ਹ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਸਥਿਤੀ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ। ਹਾਲਾਤਾਂ ਨੂੰ ਦੇਖਦਿਆਂ ਸੀਆਈਏ-1 ਅਤੇ ਸਥਾਨਕ ਪੁਲਿਸ ਦੀਆਂ ਵਾਧੂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਪੁਲਿਸ ਨੇ ਸੁਰੱਖਿਆ ਘੇਰਾ ਬਣਾ ਕੇ ਰਾਜੀਵ ਟੰਡਨ ਦੇ ਕਾਫਲੇ ਨੂੰ ਸੁਰੱਖਿਅਤ ਤਰੀਕੇ ਨਾਲ ਉੱਥੋਂ ਰਵਾਨਾ ਕਰ ਦਿੱਤਾ।

ਚਸ਼ਮਦੀਦਾਂ ਮੁਤਾਬਕ ਕੁਝ ਸਮੇਂ ਲਈ ਇਲਾਕੇ ਵਿਚ ਤਣਾਅ ਦਾ ਮਾਹੌਲ ਬਣਿਆ ਰਿਹਾ, ਪਰ ਪੁਲਿਸ ਦੀ ਮੁਸਤੈਦੀ ਕਾਰਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਘਟਨਾ ਤੋਂ ਬਾਅਦ ਰਾਜੀਵ ਟੰਡਨ ਨੇ ਦਾਅਵਾ ਕੀਤਾ ਕਿ ਉਨ੍ਹਾਂ 'ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਸਮੇਂ ਸਿਰ ਦਖ਼ਲ ਨਾ ਕਰਦੀ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਸਨ।

ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿਚ ਰਾਜੀਵ ਟੰਡਨ ਵਲੋਂ ਸੋਸ਼ਲ ਮੀਡੀਆ 'ਤੇ ਜਨਤਕ ਥਾਵਾਂ 'ਤੇ ਕਿਰਪਾਨ ਲੈ ਕੇ ਚੱਲਣ ਸਬੰਧੀ ਸਖ਼ਤ ਨਿਯਮ ਬਣਾਉਣ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਸਾਰੇ ਪੱਖਾਂ ਦੀ ਪੜਤਾਲ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਲਖਨਊ : ਕੋਚਿੰਗ ਸੈਂਟਰ ਨੂੰ ਲੱਗੀ ਭਿਆਨਕ ਅੱਗ 'ਚ 15 ਮੌਤਾਂ ਅਗਲੀ ਖ਼ਬਰ ਢਕੋਲੀ ਰੇਲਵੇ ਫਾਟਕ ਨੰਬਰ 120 ਐਸ.ਪੀ.ਐਲ. ਤਿੰਨ ਦਿਨ ਲਈ ਰਹੇਗਾ ਬੰਦ, ਲੋਕਾਂ ਨੂੰ ਹੋਵੇਗੀ ਦਿੱਕਤ
Ad Position 24