27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਪਹਿਲੇ ਦਿਨ ਕੋਈ ਉਮੀਦਵਾਰ ਨਹੀਂ ਪੁੱਜਿਆ- ਰਿਟਰਨਿੰਗ ਅਫ਼ਸਰ ਹਰਦੀਪ ਸਿੰਘ

ਗੁਰੂਹਰਸਹਾਏ, 22 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਦੇ 15 ਵਾਰਡਾਂ ਦੀਆਂ 5 ਜੁਲਾਈ ਨੂੰ...

Ad Position 21
No active advertisement
ਅਜੀਤ ਡੈਸਕ 22-06-2026

ਗੁਰੂਹਰਸਹਾਏ, 22 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਦੇ 15 ਵਾਰਡਾਂ ਦੀਆਂ 5 ਜੁਲਾਈ ਨੂੰ ਹੋ ਰਹੀਆਂ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਆਜ਼ਾਦ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਨਿਰਧਾਰਿਤ ਸਮੇਂ ਅਨੁਸਾਰ ਸਵੇਰੇ 11 ਵਜੇ ਸ਼ੁਰੂ ਹੋ ਗਈ ਸੀ, ਪਰ ਪਹਿਲੇ ਦਿਨ ਕੋਈ ਵੀ ਉਮੀਦਵਾਰ ਨਾਮਜ਼ਦਗੀ ਭਰਨ ਲਈ ਨਹੀਂ ਪੁੱਜਿਆ।

ਉਨ੍ਹਾਂ ਕਿਹਾ ਕਿ ਉਮੀਦਵਾਰ ਚੋਣ ਕਮਿਸ਼ਨ ਵਲੋਂ ਜਾਰੀ ਕਾਰਜਕ੍ਰਮ ਅਨੁਸਾਰ ਅਗਲੇ ਦਿਨਾਂ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ 22 ਜੂਨ ਤੋਂ 25 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 25 ਜੂਨ ਦੁਪਹਿਰ 3 ਵਜੇ ਤੱਕ ਹੈ। ਐਸ.ਡੀ.ਐਮ. ਨੇ ਦੱਸਿਆ ਕਿ 26 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ (ਸਕਰੂਟਨੀ) ਕੀਤੀ ਜਾਵੇਗੀ, ਜਦਕਿ ਉਮੀਦਵਾਰ 27 ਜੂਨ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਕਿਹਾ ਕਿ ਵੋਟਿੰਗ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਸਾਰੇ ਕੰਮ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕੀਤੇ ਜਾਣਗੇ। ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਘਟਨਾ ਤੋਂ ਬਾਅਦ ਰਾਜੀਵ ਟੰਡਨ ਨੇ ਦਾਅਵਾ ਕੀਤਾ ਕਿ ਉਨ੍ਹਾਂ 'ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਸਮੇਂ ਸਿਰ ਦਖ਼ਲ ਨਾ ਕਰਦੀ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਸਨ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿਚ ਰਾਜੀਵ ਟੰਡਨ ਵਲੋਂ ਸੋਸ਼ਲ ਮੀਡੀਆ 'ਤੇ ਜਨਤਕ ਥਾਵਾਂ 'ਤੇ ਕਿਰਪਾਨ ਲੈ ਕੇ ਚੱਲਣ ਸਬੰਧੀ ਸਖ਼ਤ ਨਿਯਮ ਬਣਾਉਣ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਸਾਰੇ ਪੱਖਾਂ ਦੀ ਪੜਤਾਲ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਸਮ ਭੱਟੀ ਦੇ ਨੇੜਿਓਂ ਲੰਘਦੇ ਦੋਦਾ ਰਜਬਾਹੇ ਵਿਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਅਗਲੀ ਖ਼ਬਰ ਲਖਨਊ : ਕੋਚਿੰਗ ਸੈਂਟਰ ਨੂੰ ਲੱਗੀ ਭਿਆਨਕ ਅੱਗ 'ਚ 15 ਮੌਤਾਂ
Ad Position 24