27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

24 ਜੂਨ ਨੂੰ ਚੁਣਿਆ ਜਾਵੇਗਾ ਜ਼ੀਰਕਪੁਰ ਨਗਰ ਕੌਂਸਲ ਦਾ ਨਵਾਂ ਪ੍ਰਧਾਨ

ਜ਼ੀਰਕਪੁਰ, 22 ਜੂਨ, (ਹੈਪੀ ਪੰਡਵਾਲਾ)- ਜ਼ੀਰਕਪੁਰ ਨਗਰ ਕੌਂਸਲ ਦੇ 31 ਵਾਰਡਾਂ ਤੋਂ ਨਵੇਂ ਚੁਣੇ ਗਏ ਕੌਂਸਲਰਾਂ...

Ad Position 21
No active advertisement
ਅਜੀਤ ਡੈਸਕ 22-06-2026

ਜ਼ੀਰਕਪੁਰ, 22 ਜੂਨ, (ਹੈਪੀ ਪੰਡਵਾਲਾ)- ਜ਼ੀਰਕਪੁਰ ਨਗਰ ਕੌਂਸਲ ਦੇ 31 ਵਾਰਡਾਂ ਤੋਂ ਨਵੇਂ ਚੁਣੇ ਗਏ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ 24 ਜੂਨ ਨੂੰ ਦੁਪਹਿਰ 2 ਵਜੇ ਐਸ.ਡੀ.ਐਮ. ਡੇਰਾਬੱਸੀ ਦੀ ਪ੍ਰਧਾਨਗੀ ਹੇਠ ਹੋਵੇਗਾ ਜਿਸ ਲਈ ਏਜੰਡਾ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਕੌਂਸਲਰਾਂ ਦੇ ਸਹੁੰ ਚੁੱਕਣ ਮਗਰੋਂ ਹਾਊਸ ਦੀ ਪਹਿਲੀ ਮੀਟਿੰਗ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਜਾਵੇਗੀ। ਸੂਤਰਾਂ ਮੁਤਾਬਕ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਪ੍ਰਧਾਨ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਮ ’ਤੇ ਸਹਿਮਤੀ ਬਣਾ ਲਈ ਹੈ। ਇਸ ਸਬੰਧੀ ਰਸਮੀ ਐਲਾਨ ਕੌਂਸਲਰਾਂ ਦੀ ਮੀਟਿੰਗ ਦੌਰਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ 26 ਮਈ ਨੂੰ ਹੋਈਆਂ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਨੇ 31 ਵਿਚੋਂ 16 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਾਰ ਹਾਸਲ ਕੀਤਾ ਸੀ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਵੋਟ ਨੂੰ ਮਿਲਾ ਕੇ ਪਾਰਟੀ ਕੋਲ 17 ਮੈਂਬਰਾਂ ਦਾ ਸਮਰਥਨ ਹੈ, ਜੋ ਪ੍ਰਧਾਨ ਦੀ ਚੋਣ ਲਈ ਲੋੜੀਂਦੇ ਬਹੁਮਤ ਤੋਂ ਇਕ ਵੱਧ ਹੈ।

ਇਸ ਕਾਰਨ ਪ੍ਰਧਾਨ ਦੀ ਚੋਣ ਵਿਚ ਪਾਰਟੀ ਨੂੰ ਕਿਸੇ ਵੱਡੀ ਰੁਕਾਵਟ ਦਾ ਸਾਹਮਣਾ ਕਰਨ ਦੀ ਸੰਭਾਵਨਾ ਨਹੀਂ ਮੰਨੀ ਜਾ ਰਹੀ। ਚੋਣ ਨਤੀਜਿਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੂੰ 6 ਸੀਟਾਂ ਮਿਲੀਆਂ ਸਨ, ਜਦਕਿ ਕਾਂਗਰਸ ਅਤੇ ਭਾਜਪਾ ਨੇ 4-4 ਸੀਟਾਂ ’ਤੇ ਜਿੱਤ ਦਰਜ ਕੀਤੀ ਸੀ। ਇੱਕ ਸੀਟ ’ਤੇ ਆਜ਼ਾਦ ਉਮੀਦਵਾਰ ਕਾਮਯਾਬ ਰਿਹਾ ਸੀ। ਅਜਿਹੇ ਹਾਲਾਤ ਵਿਚ 16 ਕੌਂਸਲਰਾਂ ਦੇ ਮਜ਼ਬੂਤ ਆਧਾਰ ਨਾਲ ਨਗਰ ਕੌਂਸਲ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ ਅਗਲੀ ਖ਼ਬਰ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਪ੍ਰਤੀਨਿਧੀਆਂ ਵਲਂਭ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਮੰਗ...
Ad Position 24