27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸ਼੍ਰੀ ਅਕਾਲ ਤਖ਼ਤ ਦੇ ਫ਼ੈਸਲੇ ਮਗਰੋਂ ਐਨ.ਕੇ. ਸ਼ਰਮਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਕੀਤੀ ਮੰਗ

ਜ਼ੀਰਕਪੁਰ, 22 ਜੂਨ, (ਹੈਪੀ ਪੰਡਵਾਲਾ)- ਅੱਜ ਇੱਥੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਐਨ.ਕੇ. ਸ਼ਰਮਾ...

Ad Position 21
No active advertisement
ਅਜੀਤ ਡੈਸਕ 22-06-2026

ਜ਼ੀਰਕਪੁਰ, 22 ਜੂਨ, (ਹੈਪੀ ਪੰਡਵਾਲਾ)- ਅੱਜ ਇੱਥੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਐਨ.ਕੇ. ਸ਼ਰਮਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਅਹੁਦੇਦਾਰਾਂ, ਸਮਰਥਕਾਂ ਤੇ ਵਰਕਰਾਂ ਦੀ ਇੱਕ ਅਹਿਮ ਬੈਠਕ ਹੋਈ। ਜਿਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਸਮਾਜਿਕ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਇਕ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ‘ਗੁਰੂ ਦੋਖੀ’ ਤੇ ‘ਖ਼ਾਲਸਾ ਪੰਥ ਵਿਰੋਧੀ’ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਲੋਂ ਜਨਵਰੀ ਮਹੀਨੇ ਦੀ ਅੰਦਰੂਨੀ ਪੇਸ਼ੀ ਦੀ ਵੀਡੀਓ ਵੀ ਜਨਤਕ ਕੀਤੀ ਗਈ ਹੈ।

ਸ਼ਰਮਾ ਨੇ ਇਸ ਮਾਮਲੇ ਨੂੰ ਸਿੱਖ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਸਲਾ ਦੱਸਦਿਆਂ ਇਸ ਨੂੰ ‘ਬੱਜਰ ਬੇਅਦਬੀ’ ਕਰਾਰ ਦਿੱਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਉਹ ਅਹੁਦੇ ’ਤੇ ਬਣੇ ਰਹਿਣਗੇ, ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਲਈ ਮੁੱਖ ਮੰਤਰੀ ਨੂੰ ਆਪਣਾ ਲਾਈ-ਡਿਟੈਕਟਰ ਟੈਸਟ ਕਰਵਾਉਣਾ ਚਾਹੀਦਾ ਹੈ। ਬੈਠਕ 'ਚ ਮੌਜੂਦ ਆਗੂਆਂ ਨੇ ਵੀ ਇਸ ਮਾਮਲੇ ’ਤੇ ਵਿਚਾਰ ਪੇਸ਼ ਕੀਤੇ ਅਤੇ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਚਰਚਾ ਕੀਤੀ।

 

Ad Position 22
No active advertisement
ਪਿਛਲੀ ਖ਼ਬਰ ਨਿਊ ਕੈਂਟ ਵਿਚ ਪਰੇਡ ਦੌਰਾਨ ਇਕ ਫ਼ੌਜੀ ਦੀ ਹੋਈ ਮੌਤ ਅਗਲੀ ਖ਼ਬਰ ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ ਫਰੰਟ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ
Ad Position 24