27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਨਿਊ ਕੈਂਟ ਵਿਚ ਪਰੇਡ ਦੌਰਾਨ ਇਕ ਫ਼ੌਜੀ ਦੀ ਹੋਈ ਮੌਤ

ਕਪੂਰਥਲਾ, 22 ਜੂਨ (ਅਮਨਜੋਤ ਸਿੰਘ ਵਾਲੀਆ)-ਨਿਊ ਕੈਂਟ ਵਿਚ ਅੱਜ ਸਵੇਰੇ ਪਰੇਡ ਦੌਰਾਨ...

Ad Position 21
No active advertisement
ਅਜੀਤ ਡੈਸਕ 22-06-2026

ਕਪੂਰਥਲਾ, 22 ਜੂਨ (ਅਮਨਜੋਤ ਸਿੰਘ ਵਾਲੀਆ)-ਨਿਊ ਕੈਂਟ ਵਿਚ ਅੱਜ ਸਵੇਰੇ ਪਰੇਡ ਦੌਰਾਨ ਇਕ ਫ਼ੌਜੀ ਬੇਹੋਸ਼ ਹੋ ਕੇ ਹੇਠਾਂ ਡਿੱਗ ਗਿਆ, ਜਿਸਨੂੰ ਕਪੂਰਥਲਾ ਦੇ ਆਰਮੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਨਾਇਕ ਅਜੇ ਰਾਣਾ ਪੁੱਤਰ ਅਸ਼ੋਕ ਕੁਮਾਰ ਵਾਸੀ ਛੋਟਾ ਬਾਘੂਵਾਲਾ ਜ਼ਿਲ੍ਹਾ ਹੁਸ਼ਿਆਰਪੁਰ ਜੋ ਕਿ ਨਿਊ ਕੈਂਟ ਵਿਚ ਡਿਊਟੀ 'ਤੇ ਤਾਇਨਾਤ ਸੀ।

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਪਰੇਡ ਦੌਰਾਨ ਉਸ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਬੇਹੋਸ਼ ਹੋ ਕੇ ਹੇਠਾਂ ਡਿੱਗ ਗਿਆ, ਜਿਸਨੂੰ ਇਲਾਜ ਲਈ ਆਰਮੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਚ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਚਾਵਲਾ ਮੋਬਾਈਲ ਦੀ ਦੁਕਾਨ 'ਤੇ ਪਹੁੰਚੇ ਅਗਲੀ ਖ਼ਬਰ ਸ਼੍ਰੀ ਅਕਾਲ ਤਖ਼ਤ ਦੇ ਫ਼ੈਸਲੇ ਮਗਰੋਂ ਐਨ.ਕੇ. ਸ਼ਰਮਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਕੀਤੀ ਮੰਗ
Ad Position 24