27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਅਨੇਕਾਂ ਹੀ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ

ਬੱਧਨੀ ਕਲਾਂ, 22 ਜੂਨ (ਸੰਜੀਵ ਕੋਛੜ)- ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਕਾਰਨ...

Ad Position 21
No active advertisement
ਅਜੀਤ ਡੈਸਕ 22-06-2026

ਬੱਧਨੀ ਕਲਾਂ, 22 ਜੂਨ (ਸੰਜੀਵ ਕੋਛੜ)- ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਸ੍ਰੋਮਣੀ ਅਕਾਲੀ ਦਲ (ਬ) ਦੇ ਪ੍ਰੀਵਾਰ ’ਚ ਦਿਨ ਬਦਿਨ ਭਾਰੀ ਵਾਧਾ ਹੋ ਰਿਹਾ ਹੈ, ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਬਹੁ ਗਿਣਤੀ ਲੋਕ ਸ੍ਰੋਮਣੀ ਅਕਾਲੀਦਲ ਨਾਲ ਜੁੜ ਰਹੇ ਹਨ ਇੰਨਾਂ ਸ਼ਬਦਾ ਦਾ ਪ੍ਰਗਟਾਵਾ ਸ਼ਹਿਰੀ ਜ਼ਿਲਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਬੱਧਨੀ ਕਲਾਂ ਵਿਖੇ ਹਲਕਾ ਨਿਹਾਲ ਸਿੰਘ ਵਾਲਾ ਦੇ 25 ਤੋਂ ਵਧੇਰੇ ਨੌਜਵਾਨਾਂ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਸ਼ਾਮਿਲ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਬੀਤੇ ਸਾਲ ਸੂਬੇ ’ਚ ਹੜਾਂ ਤੋਂ ਪੀੜਤ ਵਿਅਕਤੀਆਂ ਲਈ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋੜਵੰਦਾਂ ਨੂੰ ਡੀਜ਼ਲ, ਨਕਦੀ, ਖਾਣ ਪੀਣ ਦੀਆਂ ਵਸਤਾਂ ਤੋਂ ਇਲਾਵਾ ਪਸ਼ੂਆਂ ਲਈ ਹਰਾ ਚਾਰਾ ਅਤੇ ਫ਼ੀਡ ਵੱਡੀ ਗਿਣਤੀ ’ਚ ਭਿਜਵਾਉਦਿਆਂ ਲੋੜਵੰਦਾਂ ਦੀ ਬਾਂਹ ਫੜੀ ਗਈ ਜਦੋਂ ਕਿ ਸੂਬੇ ’ਚ ਰਾਜ ਕਰ ਰਹੀ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਵੀ ਨਹੀਂ ਦਿੱਤਾ। ਇਸ ਸਮੇਂ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਪਾਰਟੀ ’ਚ ਸ਼ਾਮਿਲ ਹੋਏ ਵਿਅਕਤੀਆਂ, ਪਹੁੰਚੀਆਂ ਮੁੱਖ ਸਖ਼ਸ਼ੀਅਤਾਂ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਦੌਰਾਨ ਸ਼ਾਮਿਲ ਹੋਏ ਵਿਅਕਤੀਆਂ ਨੇ ਹੋਰਨਾਂ ਪ੍ਰੀਵਾਰਾਂ ਨੂੰ ਨਾਲ ਜੋੜਨ ਅਤੇ ਪਾਰਟੀ ਦੀ ਚੜਦੀ ਕਲਾਂ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਅਜੀਤਪਾਲ ਸਿੰਘ ਰਣੀਆਂ, ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਸੁਖਚੈਨ ਸਿੰਘ ਪ੍ਰਧਾਨ, ਅਤਿੰਦਰਪਾਲ ਸਿੰਘ ਦੀਨਾ ਯੂਥ ਆਗੂ, ਆਦਿ ਸਮੇਤ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਗਵਰਨਰ ਦੇ ਕਾਫ਼ਲੇ ਨਾਲ ਹਾਦਸਾ, ਐਂਬੂਲੈਂਸ ਤੇ ਇਨੋਵਾ ਦੀ ਟੱਕਰ 'ਚ ਦੋ ਜ਼ਖ਼ਮੀ ਅਗਲੀ ਖ਼ਬਰ ਜਲੰਧਰ ਵਿਚ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਚਾਵਲਾ ਮੋਬਾਈਲ ਦੀ ਦੁਕਾਨ 'ਤੇ ਪਹੁੰਚੇ
Ad Position 24