27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪੰਜਾਬ ਦੇ ਗਵਰਨਰ ਦੇ ਕਾਫ਼ਲੇ ਨਾਲ ਹਾਦਸਾ, ਐਂਬੂਲੈਂਸ ਤੇ ਇਨੋਵਾ ਦੀ ਟੱਕਰ 'ਚ ਦੋ ਜ਼ਖ਼ਮੀ

ਸਮਰਾਲਾ, 22 ਜੂਨ (ਗੋਪਾਲ ਸੋਫਤ/ਕੁਲਵਿੰਦਰ ਸਿੰਘ)- ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਕਾਫ਼ਲੇ ਵਿਚ ਜਾ ਰਹੀ ਇਕ...

Ad Position 21
No active advertisement
ਅਜੀਤ ਡੈਸਕ 22-06-2026

ਸਮਰਾਲਾ, 22 ਜੂਨ (ਗੋਪਾਲ ਸੋਫਤ/ਕੁਲਵਿੰਦਰ ਸਿੰਘ)- ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਕਾਫ਼ਲੇ ਵਿਚ ਜਾ ਰਹੀ ਇਕ ਐਂਮਬੂਲੈਂਸ ਅਤੇ ਕਾਫ਼ਲੇ ਦੇ ਪਿੱਛੇ ਚੱਲ ਰਹੀ ਇਕ ਨਿੱਜੀ ਇਨੋਵਾ ਗੱਡੀ ਟਕਰਾ ਜਾਣ ਨਾਲ ਇਨੋਵਾ ਗੱਡੀ ਦਾ ਡਰਾਈਵਰ ਅਤੇ ਉਸ ਵਿਚ ਸਵਾਰ ਇਕ ਇਸਤਰੀ ਸਮੇਤ ਐਮਬੂਲੈਂਸ ਡਰਾਈਵਰ ਜਖ਼ਮੀ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਪੰਜਾਬ ਦੇ ਰਾਜਪਾਲ ਦਾ ਕਾਫ਼ਲਾ ਚੰਡੀਗੜ੍ਹ ਤੋਂ ਲੁਧਿਆਣੇ ਨੂੰ ਜਾ ਰਿਹਾ ਸੀ। ਇਸ ਕਾਫ਼ਲੇ ਦੇ ਪਿੱਛੇ ਚੱਲ ਰਹੀ ਐਮਬੂਲੈਂਸ ਕਿਸੇ ਤਰ੍ਹਾਂ ਕਾਫਲੇ ਦੇ ਵਿਚ ਦਾਖ਼ਲ ਹੋਈ ਅਤੇ ਇਕ ਨਿੱਜੀ ਇਨੋਵਾ ਗੱਡੀ ਵਲੋਂ ਅਚਾਨਕ ਬ੍ਰੇਕ ਲਗਾ ਦਿੱਤੇ ਜਾਣ ਕਾਰਨ ਟਕਰਾ ਕੇ ਹਾਦਸੇ ਦੀ ਸ਼ਿਕਾਰ ਹੋ ਗਈ। ਜਿਸ ਦੌਰਾਨ ਗੁਰਜੰਟ ਸਿੰਘ ਵਾਸੀ ਤਰਨਤਾਰਨ ਅਤੇ ਗੁਰਜੀਤ ਕੌਰ ਵਾਸੀ ਲੁਧਿਆਣਾ ਜ਼ਖ਼ਮੀ ਹੋ ਗਏ। ਮੌਕੇ 'ਤੇ ਪੁੱਜੀ ਸੜਕ ਸੁਰੱਖਿਆ ਫੋਰਸ ਟੀਮ ਨੇ ਇਕ ਹੋਰ ਐਂਬੂਲੈਂਸ ਰਾਹੀਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਭੇਜਿਆ ਜਿੱਥੇ ਉਨ੍ਹਾਂ ਦਾ ਮੁੱਢਲੀ ਸਹਾਇਤਾ ਦਿੱਤੀ ਗਈ।

ਸਿਵਲ ਹਸਪਤਾਲ ਸਮਰਾਲਾ ਦੇ ਡਾਕਟਰ ਮਨਦੀਪ ਕੌਰ ਨੇ ਦੱਸਿਆ ਕਿ ਸਵੇਰੇ ਇਕ ਸੜਕ ਹਾਦਸੇ ਦੌਰਾਨ ਜ਼ਖ਼ਮੀਆਂ ਨੂੰ ਹਸਪਤਾਲ ਵਿਖੇ ਲਿਆਦਾ ਗਿਆ ਸੀ, ਜਿੱਥੇ ਕਿ ਜ਼ਖ਼ਮੀ ਨੂੰ ਐਕਸ-ਰੇ ਤੇ ਸਿਟੀ ਸਕੈਨ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ। ਇਲਾਜ ਦੌਰਾਨ ਉਨ੍ਹਾਂ ਦੇ ਕਹਿਣ 'ਤੇ ਉਸ ਨੂੰ ਲੁਧਿਆਣੇ ਰੈਫ਼ਰ ਕਰ ਦਿੱਤਾ ਗਿਆ ਹੈ।

 

 

Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ, ਮਾਮਲਾ ਦਰਜ ਅਗਲੀ ਖ਼ਬਰ ਅਨੇਕਾਂ ਹੀ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ
Ad Position 24