27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬਜ਼ੁਰਗ ਦੀ ਟਿੱਪਰ ਹੇਠਾਂ ਆਉਣ ਕਾਰਨ ਮੌਤ

ਮਾਛੀਵਾੜਾ ਸਾਹਿਬ (ਲੁਧਿਆਣਾ), 22 ਜੂਨ (ਰਾਜਦੀਪ ਸਿੰਘ ਅਲਬੇਲਾ) - ਰਾਹੋਂ ਰੋਡ ’ਤੇ ਪਿੰਡ ਲੱਖੋਵਾਲ ਨੇੜ੍ਹੇ ਟਿੱਪਰ ਹੇਠਾਂ ਆਉਣ ਕਾਰਨ ਬਜ਼ੁਰਗ ਵਿਅਕਤੀ ਦਰਸ਼ਨ ਸਿੰਘ (75) ਵਾਸੀ ਲੁਬਾਣਗੜ੍ਹ ਦੀ...

Ad Position 21
No active advertisement
ਅਜੀਤ ਡੈਸਕ 22-06-2026

ਮਾਛੀਵਾੜਾ ਸਾਹਿਬ (ਲੁਧਿਆਣਾ), 22 ਜੂਨ (ਰਾਜਦੀਪ ਸਿੰਘ ਅਲਬੇਲਾ) - ਰਾਹੋਂ ਰੋਡ ’ਤੇ ਪਿੰਡ ਲੱਖੋਵਾਲ ਨੇੜ੍ਹੇ ਟਿੱਪਰ ਹੇਠਾਂ ਆਉਣ ਕਾਰਨ ਬਜ਼ੁਰਗ ਵਿਅਕਤੀ ਦਰਸ਼ਨ ਸਿੰਘ (75) ਵਾਸੀ ਲੁਬਾਣਗੜ੍ਹ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਛੀਵਾੜਾ ਵੱਲ ਨੂੰ ਆ ਰਿਹਾ ਸੀ ਕਿ ਲੱਖੋਵਾਲ ਮੋੜ ਨੇੜ੍ਹੇ ਉਹ ਟਿੱਪਰ ਦੀ ਚਪੇਟ ਵਿਚ ਆ ਗਿਆ। ਇਸ ਹਾਦਸੇ ਵਿਚ ਟਿੱਪਰ ਉਸ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਸਥਾਨ ’ਤੇ ਪੁੱਜੀ ਪੁਲਸ ਵਲੋਂ ਦਰਸ਼ਨ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਮਰਾਲਾ ਮੋਰਚਰੀ ਵਿਚ ਰਖਵਾ ਦਿੱਤਾ ਅਤੇ ਟਿੱਪਰ ਨੂੰ ਕਬਜੇ ’ਚ ਲੈ ਲਿਆ ਹੈ। ਮ੍ਰਿਤਕ ਦਾ ਸਪੁੱਤਰ ਵਿਦੇਸ਼ ਰਹਿੰਦਾ ਹੈ ਜਿਸ ਦੇ ਆਉਣ ਤੋਂ ਬਾਅਦ ਦਰਸ਼ਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸ਼ੁਭਮ ਸ਼ਰਮਾ ਬਣੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਗਲੀ ਖ਼ਬਰ ਮੁੰਬਈ - ਆਪ੍ਰੇਸ਼ਨ ਟਾਈਗਰ ਸਫਲ ਹੈ - ਏਕਨਾਥ ਸ਼ਿੰਦੇ
Ad Position 24