27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸ਼ਿਵਸੇਨਾ ਆਗੂ ਦੀ ਕਾਰ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੀਤਾ ਕੇਸ ਦਰਜ 

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੁਲਿਸ ਕਮਿਸ਼ਨਰ ਦਫਤਰ ਤੇ ਬਾਹਰ ਅੱਜ ਬਾਅਦ ਦੁਪਹਿਰ ਸ਼ਿਵਸੇੈਨਾ ਆਗੂ ਰਜੀਵ ਟੰਡਨ ਦੀ ਪਾਇਲਟ ਜਿਪਸੀ 'ਤੇ ਹਮਲਾ ਕਰਨ...

Ad Position 21
No active advertisement
ਅਜੀਤ ਡੈਸਕ 22-06-2026

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੁਲਿਸ ਕਮਿਸ਼ਨਰ ਦਫਤਰ ਤੇ ਬਾਹਰ ਅੱਜ ਬਾਅਦ ਦੁਪਹਿਰ ਸ਼ਿਵਸੇੈਨਾ ਆਗੂ ਰਜੀਵ ਟੰਡਨ ਦੀ ਪਾਇਲਟ ਜਿਪਸੀ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਜ ਰਾਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਿੱਖ ਗੁਰੂਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ ਕਿ ਇਸ ਦੌਰਾਨ ਟੰਡਨ ਦੀ ਪਾਇਲਟ ਜਿਪਸੀ ਉਥੋਂ ਨਿਕਲ ਰਹੀ ਸੀ, ਜਿਸ ਵਿਚ ਟੰਡਨ ਵੀ ਬੈਠੇ ਸਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵਲੋਂ ਉਨ੍ਹਾਂ ਦੀ ਪਾਇਲਟ ਜਿਪਸੀ 'ਤੇ ਹਮਲਾ ਕੀਤਾ ਗਿਆ ਸੀ । ਹਾਲ ਦੀ ਘੜੀ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਜਦਕਿ ਬਾਕੀਆਂ ਦੀ ਪੁਲਿਸ ਵਲੋਂ ਸ਼ਨਾਖਤ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਅੰਗਦ ਦੱਤਾ 4845 ਵੋਟਾਂ ਨਾਲ ਮੁੜ ਬਣੇ ਯੂਥ ਕਾਂਗਰਸ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ
Ad Position 24