27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੰਭੀਰ ਜ਼ਖ਼ਮੀ

ਕਪੂਰਥਲਾ, 22 ਜੂਨ (ਅਮਨਜੋਤ ਸਿੰਘ ਵਾਲੀਆ) - ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁਹੱਲਾ ਸ਼ੇਰਗੜ੍ਹ ਵਿਖੇ ਦੋ ਧਿਰਾਂ ਦੀ ਹੋਈ ਲੜਾਈ ਦੌਰਾਨ ਇਕ ਵਿਅਕਤੀ ਦੀ ਉਂਗਲ ਵੱਡੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਸਿਵਲ ਹਸਪਤਾਲ ਵਿਚ ਜੇਰੇ ਇਲਾਜ...

Ad Position 21
No active advertisement
ਅਜੀਤ ਡੈਸਕ 22-06-2026

ਕਪੂਰਥਲਾ, 22 ਜੂਨ (ਅਮਨਜੋਤ ਸਿੰਘ ਵਾਲੀਆ) - ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁਹੱਲਾ ਸ਼ੇਰਗੜ੍ਹ ਵਿਖੇ ਦੋ ਧਿਰਾਂ ਦੀ ਹੋਈ ਲੜਾਈ ਦੌਰਾਨ ਇਕ ਵਿਅਕਤੀ ਦੀ ਉਂਗਲ ਵੱਡੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਸਿਵਲ ਹਸਪਤਾਲ ਵਿਚ ਜੇਰੇ ਇਲਾਜ ਅਮਿਤ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਮੁਹੱਲਾ ਸ਼ੇਰਗੜ੍ਹ ਨੇ ਦੱਸਿਆ ਕਿ ਉਹ ਅੱਜ ਦੇਰ ਸ਼ਾਮ ਜਦੋਂ ਕੰਮ ਤੋਂ ਵਾਪਸ ਆਇਆ ਤਾਂ ਮੁਹੱਲੇ ਦੇ ਹੀ ਕੁੱਝ ਨੌਜਵਾਨਾਂ ਨੇ ਉਸਨੂੰ ਘੇਰ ਲਿਆ ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਕਾਰਨ ਉਸਦੀ ਇਕ ਉਂਗਲ ਵੱਡੀ ਗਈ ਤੇ ਉਸਦੀਆਂ ਦੋ ਉਂਗਲਾਂ ਟੁੱਟ ਗਈਆਂ, ਜਿਸਨੂੰ ਬਾਅਦ ਵਿਚ ਪਰਿਵਾਰਿਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾ. ਵਿਜੇ ਵਲੋਂ ਇਲਾਜ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਥਾਣਾ ਸਿਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

Ad Position 22
No active advertisement
ਪਿਛਲੀ ਖ਼ਬਰ ਡਾ. ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, ਪੁਲਿਸ ਜਾਂਚ ਵਿਚ ਜੁਟੀ ਅਗਲੀ ਖ਼ਬਰ ਸ਼ਿਵਸੇਨਾ ਆਗੂ ਦੀ ਕਾਰ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੀਤਾ ਕੇਸ ਦਰਜ 
Ad Position 24