27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਨਵੀਂ ਦਿੱਲੀ, 23 ਜੂਨ- ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ ਅਤੇ ਏ.ਯੂ. ਸਮਾਲ ਫਾਈਨਾਂਸ ਬੈਂਕ ਘੁਟਾਲੇ ਦੀ ਜਾਂਚ ਵਿਚ....

Ad Position 21
No active advertisement
ਅਜੀਤ ਡੈਸਕ 23-06-2026

ਨਵੀਂ ਦਿੱਲੀ, 23 ਜੂਨ- ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ ਅਤੇ ਏ.ਯੂ. ਸਮਾਲ ਫਾਈਨਾਂਸ ਬੈਂਕ ਘੁਟਾਲੇ ਦੀ ਜਾਂਚ ਵਿਚ ਸੀਨੀਅਰ ਆਈ.ਏ.ਐਸ. ਅਧਿਕਾਰੀ ਪੰਕਜ ਅਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਬੀ.ਆਈ. ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਇਹ ਖੁਲਾਸਾ ਕੀਤਾ ਹੈ। ਹਾਲਾਂਕਿ ਇਹ ਨਹੀਂ ਦੱਸਿਆ ਗਿਆ ਕਿ ਉਸ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਸਮੇਂ ਉਹ ਆਰਕੀਟੈਕਚਰ ਵਿਭਾਗ ਵਿਚ ਪ੍ਰਮੁੱਖ ਸਕੱਤਰ ਹਨ।

ਸੀ.ਬੀ.ਆਈ. ਨੇ ਕਿਹਾ ਕਿ ਜਿਸ ਸਮੇਂ ਇਹ ਘੁਟਾਲਾ ਹੋਇਆ, ਉਸ ਸਮੇਂ ਪੰਕਜ ਅਗਰਵਾਲ ਸਿੱਖਿਆ ਵਿਭਾਗ ਅਤੇ ਖੇਤੀਬਾੜੀ ਵਿਭਾਗ ਵਿਚ ਪ੍ਰਮੁੱਖ ਸਕੱਤਰ ਸਨ। ਹਰਿਆਣਾ ਸਕੂਲ ਸਿੱਖਿਆ ਪ੍ਰੋਜੈਕਟ ਪਰਿਸ਼ਦ ਅਤੇ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੇ ਖਾਤੇ ਆਈ.ਡੀ.ਐਫ਼.ਸੀ. ਫਸਟ ਬੈਂਕ, ਸੈਕਟਰ-32, ਚੰਡੀਗੜ੍ਹ ਵਿਚ ਨਿਯਮਾਂ ਦੇ ਵਿਰੁੱਧ ਖੋਲ੍ਹੇ ਗਏ ਸਨ। ਬਾਅਦ ਵਿਚ ਨਿਰਧਾਰਤ ਸੀਮਾ ਤੋਂ ਵੱਧ ਦਾ ਸਰਕਾਰੀ ਪੈਸਾ ਇਨ੍ਹਾਂ ਖਾਤਿਆਂ ਵਿਚ ਟਰਾਂਸਫਰ ਕੀਤਾ ਗਿਆ।

ਇਨ੍ਹਾਂ ਖਾਤਿਆਂ ਰਾਹੀਂ ਫਰਜ਼ੀ ਲੈਣ-ਦੇਣ ਕਰਕੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ ਗਈ, ਜਿਸ ਨਾਲ ਸਰਕਾਰ ਨੂੰ 60.54 ਕਰੋੜ ਰੁਪਏ ਦਾ ਨੁਕਸਾਨ ਹੋਇਆ। ਜਾਂਚ ਦੌਰਾਨ ਪੰਕਜ ਅਗਰਵਾਲ ਖਿਲਾਫ਼ ਅਹਿਮ ਸਬੂਤ ਮਿਲੇ ਹਨ।

ਸੀ.ਬੀ.ਆਈ. ਹੁਣ ਤੱਕ ਇਸ ਮਾਮਲੇ ਵਿਚ 17 ਲੋਕਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ। ਇਨ੍ਹਾਂ ਵਿਚ ਬੈਂਕ ਅਧਿਕਾਰੀ, ਸਰਕਾਰੀ ਕਰਮਚਾਰੀ, ਪ੍ਰਾਈਵੇਟ ਕੰਪਨੀਆਂ ਅਤੇ ਹੋਰ ਸ਼ਾਮਿਲ ਹਨ। ਇਸ ਤੋਂ ਪਹਿਲਾਂ ਆਈ.ਏ.ਐਸ. ਅਧਿਕਾਰੀ ਆਰ.ਕੇ.ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 12 ਜ਼ਿਲ੍ਹਿਆਂ ’ਚ ਮੀਂਹ ਦੀ ਚਿਤਾਵਨੀ ਜਾਰੀ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਅੱਜ ਬਠਿੰਡਾ ’ਚ ਵੰਡਣਗੇ ਨਿਯੁਕਤੀ ਪੱਤਰ
Ad Position 24