ਚੰਡੀਗੜ੍ਹ, 23 ਜੂਨ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਖਨਊ ਦੇ ਇਕ ਕੋਚਿੰਗ ਸੈਂਟਰ ਵਿਚ ਹੋਏ ਭਿਆਨਕ ਅਗਨੀਕਾਂਡ ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਸ ਦਰਦਨਾਕ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਸ਼ਰਧਾਂਜਲੀ।
ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਿੱਛੇ ਪਰਿਵਾਰਾਂ ਨੂੰ ਇਹ ਅਸਹਿ ਕਹਿਰ ਸਹਿਣ ਦਾ ਬਲ ਬਖਸ਼ੇ। ਦੁੱਖ ਦੀ ਇਸ ਘੜੀ ਵਿਚ ਸਾਡੀ ਹਮਦਰਦੀ ਪੀੜਤ ਪਰਿਵਾਰਾਂ ਦੇ ਨਾਲ ਹੈ।