27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜੋ ਨੋਟਿਸ ਦੇਣ ਆਇਆ ਸੀ, ਉਸਨੂੰ ਵੀ ਨਹੀਂ ਪਤਾ ਸੀ ਕਿੱਥੇ ਪੇਸ਼ ਹੋਣਾ- ਵਿਜੈ ਸਾਂਪਲਾ

ਜਲੰਧਰ, 23 ਜੂਨ (ਦਵਿੰਦਰ)- 2015 ਦੇ ਮਸ਼ਹੂਰ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ...

Ad Position 21
No active advertisement
ਅਜੀਤ ਡੈਸਕ 23-06-2026

ਜਲੰਧਰ, 23 ਜੂਨ (ਦਵਿੰਦਰ)- 2015 ਦੇ ਮਸ਼ਹੂਰ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਇਸ ਮਾਮਲੇ ਵਿਚ ਪੁੱਛਗਿੱਛ ਲਈ ਅੱਜ ਜਲੰਧਰ ਦੇ ਪੀ.ਏ.ਪੀ. ਕੰਪਲੈਕਸ ਵਿਚ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ।

ਵਿਜੇ ਸਾਂਪਲਾ ਦੇ ਨਾਲ ਹੀ ਫ਼ਰੀਦਕੋਟ ਦੇ ਤਤਕਾਲੀ ਡਿਪਟੀ ਕਮਿਸ਼ਨਰ (ਡੀਸੀ) ਮਾਲਵਿੰਦਰ ਸਿੰਘ ਜੱਗੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਓ.ਐਸ.ਡੀ. ਗਗਨਦੀਪ ਸਿੰਘ ਬਰਾੜ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ ਨੇ ਕਿਹਾ ਕਿ ਉਹ ਜਾਂਚ ਵਿੱਚ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਭਾਜਪਾ ਦੀ ਕੋਈ ਸਿੱਧੀ ਸ਼ਮੂਲੀਅਤ ਨਹੀਂ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਸਾਂਪਲਾ ਨੇ ਦੱਸਿਆ ਕਿ ਜੋ ਅਧਿਕਾਰੀ ਉਸ ਨੂੰ ਸੰਮਨ ਦੇਣ ਆਏ ਸਨ, ਉਨ੍ਹਾਂ ਨੂੰ ਵੀ ਇਹ ਸਪੱਸ਼ਟ ਨਹੀਂ ਸੀ ਕਿ ਉਸ ਨੇ ਕਿਸ ਦਫ਼ਤਰ ਜਾ ਕੇ ਪੇਸ਼ ਹੋਣਾ ਹੈ। ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਾ ਕਿ ਨੌਨਿਹਾਲ ਮਾਮਲੇ ਦੀ ਜਾਂਚ ਕਰ ਰਹੇ ਹਨ।
 

Ad Position 22
No active advertisement
ਪਿਛਲੀ ਖ਼ਬਰ ਨਾਕੇ ਦੌਰਾਨ ਪੁਲਿਸ 'ਤੇ ਫਾਇਰਿੰਗ, ਇਕ ਜ਼ਖ਼ਮੀ ਤੇ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਗੁਰੂ ਬਾਜ਼ਾਰ ਵਿਚ ਹੋਈ ਲੁੱਟ ਖੋਹ
Ad Position 24