ਪੰਚਕੂਲਾ, 23 ਜੂਨ (ਓਮਾ ਕਪਿਲ)- ਆਈ.ਡੀ.ਐਫ.ਸੀ. ਫਸਟ ਬੈਂਕ ਫਰਾਡ ਮਾਮਲੇ ਵਿਚ ਹਰਿਆਣਾ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਪੰਕਜ ਅਗਰਵਾਲ ਨੂੰ ਗ੍ਰਿਫ਼ਤਾਰ ਕਰ ਸੀ.ਬੀ.ਆਈ. ਨੇ ਅਦਾਲਤ ਵਿਚ ਪੇਸ਼ ਕੀਤਾ ਹੈ। ਹਰਿਆਣਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਖਾਤਿਆਂ ਵਿਚੋਂ ਕਰੋੜਾਂ ਰੁਪਏ ਦੀ ਕਥਿਤ ਹੇਰਾਫੇਰੀ ਨਾਲ ਜੁੜੇ ਬਹੁਚਰਚਿਤ ਆਈ.ਡੀ.ਐਫ.ਸੀ. ਫਸਟ ਬੈਂਕ ਫਰਾਡ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਪੰਕਜ ਅਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਕਜ ਅਗਰਵਾਲ ਹਰਿਆਣਾ ਸਰਕਾਰ ਵਿਚ ਸਕੂਲ ਸਿੱਖਿਆ ਅਤੇ ਖੇਤੀਬਾੜੀ ਵਿਭਾਗ ਦੇ ਪ੍ਰਧਾਨ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਪੰਕਜ ਅਗਰਵਾਲ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।