27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

‘ਆਪ’ ਸਰਕਾਰ ਨੇ ਹੁਣ ਤੱਕ 68,288 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 23 ਜੂਨ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਠਿੰਡਾ ਵਿਖੇ ਨਿਯੁਕਤੀ ਪੱਤਰ ਵੰਡੇ ਗਏ...

Ad Position 21
No active advertisement
ਅਜੀਤ ਡੈਸਕ 23-06-2026

ਚੰਡੀਗੜ੍ਹ, 23 ਜੂਨ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਠਿੰਡਾ ਵਿਖੇ ਨਿਯੁਕਤੀ ਪੱਤਰ ਵੰਡੇ ਗਏ। ਇਸ ਸਮਾਗਮ ਦੌਰਾਨ ਪੰਜਾਬ ਦੀ ਤਰੱਕੀ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਕਈ ਵੱਡੇ ਫੈਸਲੇ ਸਾਂਝੇ ਕੀਤੇ ਗਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਰਿਸ਼ਵਤਖੋਰੀ ਅਤੇ ਸਿਫਾਰਸ਼ ਵਾਲੀ ਪ੍ਰਥਾ ਨੂੰ ਜੜ੍ਹੋਂ ਖ਼ਤਮ ਕਰਕੇ, ਤੁਹਾਡੀ ਸਰਕਾਰ ਨੇ ਹੁਣ ਤੱਕ 68,288 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਾਡੀ ਇਸੇ ਪਾਰਦਰਸ਼ੀ ਭਰਤੀ ਨੀਤੀ ਕਾਰਨ ਵਿਦੇਸ਼ਾਂ ਨੂੰ ਗਏ ਨੌਜਵਾਨ ਹੁਣ ਵਾਪਸ ਪੰਜਾਬ ਪਰਤ ਰਹੇ ਹਨ।

ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਸੁਧਾਰਾਂ ਸਦਕਾ ਅੱਜ ਪੰਜਾਬ ਪੂਰੇ ਦੇਸ਼ ਵਿਚੋਂ ਪਹਿਲੇ ਨੰਬਰ 'ਤੇ ਆ ਗਿਆ ਹੈ। ਇਸਦੇ ਨਾਲ ਹੀ ਮੁਲਾਜ਼ਮਾਂ, ਖਾਸ ਕਰਕੇ ਮਹਿਲਾਵਾਂ ਦੀ ਸਹੂਲਤ ਲਈ ਵੱਡਾ ਫੈਸਲਾ ਲੈਂਦਿਆਂ, ਪ੍ਰੋਬੇਸ਼ਨ ਪੀਰੀਅਡ ਤੋਂ ਬਾਅਦ ਉਨ੍ਹਾਂ ਦੀ ਪੋਸਟਿੰਗ ਘਰ ਤੋਂ 40 ਕਿਲੋਮੀਟਰ ਦੇ ਦਾਇਰੇ ਵਿਚ ਕਰਨ ਦਾ ਐਲਾਨ ਕੀਤਾ ਗਿਆ ਹੈ, ਤਾਂ ਜੋ ਪਰਿਵਾਰਕ ਸਾਂਝ ਬਣੀ ਰਹੇ। ਮਿਹਨਤ, ਇਮਾਨਦਾਰੀ ਅਤੇ ਲੋਕ ਸੇਵਾ ਹੀ ਸਾਡੀ ਸਰਕਾਰ ਦਾ ਮੁੱਖ ਟੀਚਾ ਹੈ। ਹਰ ਕਾਬਲ ਨੌਜਵਾਨ ਨੂੰ ਬਰਾਬਰ ਦੇ ਮੌਕੇ ਦੇ ਕੇ ਅਸੀਂ 'ਰੰਗਲੇ ਪੰਜਾਬ' ਦੀ ਸਿਰਜਣਾ ਵੱਲ ਤੇਜ਼ੀ ਨਾਲ ਵਧ ਰਹੇ ਹਾਂ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਕੀਤੀ ਗਈ ਅਗਲੀ ਖ਼ਬਰ ਲੈਹਲੀ ਟੀ-ਪੁਆਇੰਟ ’ਤੇ ਵੱਡੀ ਕਾਰਵਾਈ, 1.5 ਕਿਲੋ ਚਰਸ ਸਮੇਤ ਨੌਜਵਾਨ ਗ੍ਰਿਫ਼ਤਾਰ
Ad Position 24