27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪੁਲਿਸ ਵਲੋਂ 32 ਗ੍ਰਾਮ ਹੈਰੋਇਨ ਸਮੇਤ ਮਾਂ ਅਤੇ ਪੁੱਤਰ ਕਾਬੂ

ਮਾਛੀਵਾੜਾ ਸਾਹਿਬ, 23 ਜੂਨ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਪੁਲਿਸ ਵਲੋਂ 32 ਗ੍ਰਾਮ ਹੈਰੋਇਨ ਸਮੇਤ ਪ੍ਰਿਤਪਾਲ ਕੌਰ ਅਤੇ...

Ad Position 21
No active advertisement
ਅਜੀਤ ਡੈਸਕ 23-06-2026

ਮਾਛੀਵਾੜਾ ਸਾਹਿਬ, 23 ਜੂਨ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਪੁਲਿਸ ਵਲੋਂ 32 ਗ੍ਰਾਮ ਹੈਰੋਇਨ ਸਮੇਤ ਪ੍ਰਿਤਪਾਲ ਕੌਰ ਅਤੇ ਅਰਸ਼ਦੀਪ ਸਿੰਘ ਉਰਫ਼ ਆਸ਼ੂ ਵਾਸੀ ਮਾਛੀਵਾੜਾ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਰਿਸ਼ਤੇ ਵਿਚ ਮਾਂ ਤੇ ਪੁੱਤਰ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਸਮਰਾਲਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਾਕਮ ਸਿੰਘ ਵਲੋਂ ਕੁਹਾੜਾ ਰੋਡ ’ਤੇ ਸਟੇਡੀਅਮ ਨੇੜ੍ਹੇ ਸ਼ੱਕੀ ਪੁਰਸ਼ਾਂ ਤੇ ਵਹੀਕਲਾਂ ਸਬੰਧੀ ਨਾਕਾਬੰਦੀ ਕੀਤੀ ਹੋਈ ਸੀ ਕਿ ਪਿੰਡ ਅਡਿਆਣਾ ਸਾਈਡ ਤੋਂ ਆਉਂਦੀ ਇੱਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਜਿਸ ਦਾ ਚਾਲਕ ਪੁਲਿਸ ਪਾਰਟੀ ਨੂੰ ਦੇਖ ਘਬਰਾ ਕੇ ਗੱਡੀ ਮੋੜਨ ਲੱਗਾ ਤਾਂ ਉਸ ਨੂੰ ਕਰਮਚਾਰੀਆਂ ਵਲੋਂ ਕਾਬੂ ਕਰ ਲਿਆ।

ਗੱਡੀ ਦਾ ਚਾਲਕ ਤਾਕੀ ਖੋਲ੍ਹ ਕੇ ਭੱਜਣ ਲੱਗਾ ਜਿਸ ਨੂੰ ਕਾਬੂ ਕਰ ਲਿਆ ਗਿਆ ਅਤੇ ਉਸਦੀ ਕੰਡਕਟਰ ਸੀਟ ’ਤੇ ਇੱਕ ਔਰਤ ਬੈਠੀ ਸੀ। ਨੌਜਵਾਨ ਨੂੰ ਪਹਿਚਾਣ ਪੁੱਛਣ ’ਤੇ ਉਸਨੇ ਆਪਣਾ ਨਾਮ ਅਰਸ਼ਦੀਪ ਸਿੰਘ ਉਰਫ਼ ਆਸ਼ੂ ਦੱਸਿਆ ਅਤੇ ਗੱਡੀ ’ਚ ਨਾਲ ਬੈਠੀ ਔਰਤ ਨੇ ਆਪਣਾ ਨਾਮ ਪ੍ਰਿਤਪਾਲ ਕੌਰ ਦੱਸਿਆ। ਪੁਲਿਸ ਵਲੋਂ ਗੱਡੀ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 32 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਕਤ ਦੋਸ਼ੀਆਂ ਖਿਲਾਫ਼ ਐੱਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਨਾਉਣ... ਅਗਲੀ ਖ਼ਬਰ ਸੁਨਾਮ ਨਗਰ ਕੌਂਸਲ ਦੇ ਮਨਪ੍ਰੀਤ ਬਾਂਸਲ ਬਣੇ ਪ੍ਰਧਾਨ, ਯਾਦਵਿੰਦਰ ਨਿਰਮਾਣ ਬਣੇ ਸੀਨੀਅਰ ਮੀਤ ਪ੍ਰਧਾਨ
Ad Position 24