27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਲਾਗੂ ਕਰਵਾਉਣ ਲਈ ਪੰਜ ਮੈਂਬਰੀ ਕਮੇਟੀ ਵਲੋਂ ਮੀਟਿੰਗ ਆਯੋਜਿਤ

ਲੁਧਿਆਣਾ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਲੋਂ ਵਿਵਾਦਿਤ ਵੀਡੀਓ...

Ad Position 21
No active advertisement
ਅਜੀਤ ਡੈਸਕ 23-06-2026

ਲੁਧਿਆਣਾ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਲੋਂ ਵਿਵਾਦਿਤ ਵੀਡੀਓ ਦੇ ਮਾਮਲੇ ਵਿਚ ਦਿੱਤੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਦਿੱਤੇ ਆਦੇਸ਼ਾਂ ਨੂੰ ਲਾਗੂ ਕਰਵਾਉਣ ਦੇ ਵਾਸਤੇ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਲੋਂ ਅੱਜ ਲੁਧਿਆਣਾ ਵਿਚ ਪੰਥਕ ਜੱਥੇਬੰਦੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਸਣੇ ਹੋਰ ਆਗੂ ਵੀ ਪਹੁੰਚੇ। ਜਿਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਵਾਦਿਤ ਵੀਡੀਓ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਵਾਦਿਤ ਵੀਡੀਓ ਦੇ ਮਾਮਲੇ ਵਿਚ ਕਰੀਬ 7 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ। ਇਸ ਦੌਰਾਨ ਵੀਡਿਓ ਦੋ ਲੈਬਾਂ ਦੀ ਜਾਂਚ ਦੌਰਾਨ ਸਹੀ ਪਾਈ ਗਈ ਅਤੇ ਜਥੇਦਾਰ ਸਾਹਿਬ ਵਲੋਂ ਦੋ ਲੈਬਾ ਤੋਂ ਜਾਂਚ ਕਰਵਾਉਣ ਤੋਂ ਬਾਅਦ ਆਦੇਸ਼ ਜਾਰੀ ਕੀਤੇ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਇੱਕ ਨਿਮਾਣੇ ਸਿੱਖ ਵਾਂਗੂ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਲੇਕਿਨ ਮੁੱਖ ਮੰਤਰੀ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਟਾਕਰਾ ਕਰਕੇ ਗਲਤੀ ਕੀਤੀ ਜਾ ਰਹੀ ਹੈ। ਹਾਲਾਂਕਿ ਕਮੇਟੀ ਵਿਚ ਸਿਰਫ਼ ਅਕਾਲੀ ਦਲ ਦੇ ਮੈਂਬਰਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਇਸ ਕਮੇਟੀ ਦਾ ਹਿੱਸਾ ਬਣ ਸਕਦਾ ਹੈ। ਇਹ ਮੀਟਿੰਗ ਅਕਾਲੀ ਦਲ ਦੀ ਨਹੀਂ, ਬਲਕਿ ਪੰਥ ਦੀ ਹੈ।
ਇਸੇ ਤਰ੍ਹਾਂ, ਡਾ. ਦਲਜੀਤ ਸਿੰਘ ਚੀਮਾ ਨੇ ਵੀ ਮੁੱਖ ਮੰਤਰੀ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਇਸ ਮਾਮਲੇ ਵਿਚ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਵਾਲ-ਜਵਾਬ ਕਰਨ ਜਾਂਦੇ ਕਿਸਾਨ ਜਥੇਬੰਦੀਆਂ ਨੂੰ ਰੋਕਿਆ ਅਗਲੀ ਖ਼ਬਰ ਗੁਰੂ ਹਰਸਹਾਏ ਦੇ ਨੋਜਵਾਨ ਰਚਿਤ ਸੋਢੀ ਨੇ ਅਕਾਲੀ ਦਲ ਵਿਚ ਕੀਤੀ ਮੁੜ ਵਾਪਸੀ
Ad Position 24