27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮੁੱਖ ਮੰਤਰੀ ਭਗਵੰਤ ਮਾਨ ਨਾਲ ਸਵਾਲ-ਜਵਾਬ ਕਰਨ ਜਾਂਦੇ ਕਿਸਾਨ ਜਥੇਬੰਦੀਆਂ ਨੂੰ ਰੋਕਿਆ

ਬਾਲਿਆਂਵਾਲੀ, 23 ਜੂਨ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਮੰਡੀ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ...

Ad Position 21
No active advertisement
ਅਜੀਤ ਡੈਸਕ 23-06-2026

ਬਾਲਿਆਂਵਾਲੀ, 23 ਜੂਨ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਮੰਡੀ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰੱਖੀ ਗਈ ਲੋਕ ਮਿਲਣੀ ਦੌਰਾਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੇ ਮਸਲਿਆਂ ਸੰਬੰਧੀ ਮੁੱਖ ਮੰਤਰੀ ਦਾ ਵਿਰੋਧ ਕਰਦਿਆਂ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਗਾਇਆ ਗਿਆ। ਜਿਕਰਯੋਗ ਹੈ ਕਿ ਭਾਕਿਯੂ ਸਿੱਧੂਪੁਰ ਵਲੋਂ ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਦੇ ਸੱਥ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਸੀ। ਅੱਜ ਕਿਸਾਨ ਪਿੰਡ ਮੰਡੀ ਕਲਾਂ ਵੱਲ ਜਾ ਰਹੇ ਸਨ ਤਾਂ ਵੱਡੀ ਗਿਣਤੀ ਵਿਚ ਪਹੁੰਚੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਪਿੰਡ ਭੂੰਦੜ ਵਿਖੇ ਘੇਰ ਲਿਆ ਪੁਲਿਸ ਨੇ ਜਦਕਿ ਡਾਂਗਾਂ ਦੇ ਘੇਰੇ ਨਾਲ ਸੜਕਾਂ ਉੱਤੇ ਸਖ਼ਤ ਨਾਕਾਬੰਦੀ ਕਰ ਦਿੱਤੀ।

ਇਸ ਸਬੰਧੀ ਭਾਕਿਯੂ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਮੁੱਖ ਮੰਤਰੀ ਪੰਜਾਬ ਨਾਲ ਕੋਈ ਨਿੱਜੀ ਰੰਜਿਸ਼ ਨਹੀਂ ਹੈ ਪਰ ਕਿਸਾਨ ਅੰਦੋਲਣ ਸਮੇਂ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕੀਤੀ ਗਈਆਂ ਸਨ ਜੋ ਕਿ ਸਰਕਾਰ ਦੇ ਨੁਮਾਇੰਦੇ ਕੋਲੋਂ ਹੀ ਬਰਾਮਦ ਹੋਈਆਂ ਸਨ। ਇਸ ਦੌਰਾਨ ਖਨੋਰੀ ਬਾਰਡਰ ਦੇ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਦੀਪ ਸਿੰਘ ਬੱਲ੍ਹੋ ਨੂੰ ਸ਼ਹੀਦ ਦਾ ਦਰਜਾ ਦੇਣ ਸਮੇਤ ਹੋਰ ਕਿਸਾਨੀ ਮਸਲਿਆਂ ਸਬੰਧੀ ਅਸੀਂ ਜਵਾਬ ਮੰਗਣੇ ਹਨ ਪ੍ਰੰਤੂ ਪੁਲਿਸ ਨੇ ਸਾਨੂੰ ਮਿਲਣ ਤੋਂ ਰੋਕ ਰਹੀ ਹੈ।

ਦੱਸਣਾ ਬਣਦਾ ਹੈ ਕਿ ਪੁਲਿਸ ਵਲੋਂ ਲੰਘੀ ਰਾਤ ਕਿਸਾਨਾਂ ਦੇ ਘਰਾਂ ਵਿਚ ਰੇਡ ਮਾਰਕੇ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਕਿਸਾਨ ਪੁਲਿਸ ਨੂੰ ਚਕਮਾ ਦੇ ਕੇ ਨਿਕਲ ਗਏ ਸਨ ਜਦਕਿ ਅੱਜ ਧਰਨੇ ਦੌਰਾਨ ਕਾਕਾ ਸਿੰਘ ਕੋਟੜਾ ਨੇ ਪੁਲਿਸ ਨੂੰ ਲਲਕਾਰਿਆ ਕਿ ਅਸੀਂ ਮੰਡੀ ਕਲਾਂ ਲਈ ਜਾ ਰਹੇ ਜਿਨ੍ਹਾਂ ਮਰਜ਼ੀ ਲਾਠੀਚਾਰਜ ਕਰ ਲੈਣਾ ਪ੍ਰੰਤੂ ਸਾਨੂੰ ਮੰਡੀ ਕਲਾਂ ਪਹੁੰਚਣ ਤੋਂ ਨਹੀਂ ਰੋਕ ਸਕਦੇ। ਇਸ ਸਬੰਧੀ ਪੁਲਿਸ ਦੇ ਕਈ ਕਾਬਿਲ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਰਜਾਮੰਦੀ ਨਾਲ ਕਿਸਾਨ ਪਿੰਡ ਢੱਡੇ ਵੱਲ ਰਵਾਨਾ ਹੋ ਗਏ ਸਨ ਤੇ ਪਿੰਡ ਵਿਖੇ ਪੁਲਿਸ ਨੇ ਕਿਸਾਨਾਂ ਨੂੰ ਘੇਰ ਲਿਆ। ਜਿਸ ਕਰਕੇ ਕਿਸਾਨਾਂ ਵਲੋਂ ਢੱਡੇ ਵਿਖੇ ਬਾਲਿਆਂਵਾਲੀ ਰੋਡ ਤੇ ਧਰਨਾ ਲਾ ਕੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਤਸਕਰ ਕਾਬੂ, 2.20 ਲੱਖ ਦੀ ਡਰੱਗ ਮਨੀ ਬਰਾਮਦ ਅਗਲੀ ਖ਼ਬਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਲਾਗੂ ਕਰਵਾਉਣ ਲਈ ਪੰਜ ਮੈਂਬਰੀ ਕਮੇਟੀ ਵਲੋਂ ਮੀਟਿੰਗ ਆਯੋਜਿਤ
Ad Position 24