27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਅਖ਼ਤਰੀ ਖ਼ਾਤੂਨ ਬਣੇ ਨਗਰ ਕੌਂਸਲ ਮਲੇਰਕੋਟਲਾ ਦੇ ਚੇਅਰਪਰਸਨ

ਮਲੇਰਕੋਟਲਾ, 23 ਜੂਨ (ਮੁਹੰਮਦ ਹਨੀਫ਼ ਥਿੰਦ) - ਪਿਛਲੇ ਦਿਨੀਂ ਨਗਰ ਕੌਂਸਲ ਮਲੇਰਕੋਟਲਾ ਦੀਆਂ ਹੋਈਆਂ ਚੋਣਾਂ ਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਿਲ ਕੀਤੀ ਸੀ ਅਤੇ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਪਿਛਲੇ...

Ad Position 21
No active advertisement
ਅਜੀਤ ਡੈਸਕ 23-06-2026

ਮਲੇਰਕੋਟਲਾ, 23 ਜੂਨ (ਮੁਹੰਮਦ ਹਨੀਫ਼ ਥਿੰਦ) - ਪਿਛਲੇ ਦਿਨੀਂ ਨਗਰ ਕੌਂਸਲ ਮਲੇਰਕੋਟਲਾ ਦੀਆਂ ਹੋਈਆਂ ਚੋਣਾਂ ਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਿਲ ਕੀਤੀ ਸੀ ਅਤੇ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਖੁੰਢ ਚਰਚਾਵਾਂ ਦਾ ਬਾਜ਼ਾਰ ਖ਼ੂਬ ਗਰਮਾਇਆ ਰਿਹਾ ਕਿ ਮਲੇਰਕੋਟਲਾ ਦੇ ਪ੍ਰਧਾਨ ਦੀ ਕੁਰਸੀ ਦਾ ਤਾਜ ਕਿਸ ਔਰਤ ਕੌਂਸਲਰ ਦੇ ਸਿਰ ਸਜੇਗਾ। ਆਖਿਰਕਾਰ ਅੱਜ ਨਗਰ ਕੌਂਸਲ ਮਲੇਰਕੋਟਲਾ ਦੇ ਚੇਅਰਪਰਸਨ, ਸੀਨੀਅਰ ਵਾਈਸ ਚੇਅਰਪਰਸਨ ਅਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ ਸ੍ਰੀਮਤੀ ਕਨੂੰ ਗਰਗ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋਈ।ਇਸ ਮੌਕੇ ਐਸ.ਡੀ.ਐਮ. ਕਨੂੰ ਗਰਗ ਨੇ ਨਵ ਚੁਣੇ ਗਏ ਕੌਂਸਲਰਾਂ ਨੂੰ ਸੰਹੁ ਵੀ ਚੁਕਾਈ । ਚੋਣ ਦੌਰਾਨ ਸਥਾਨਕ ਵਾਰਡ ਨੰਬਰ 13 ਤੋਂ ਕੌਂਸਲਰ ਅਖਤਰੀ ਖਾਤੂਨ ਪਤਨੀ ਮੁਹੰਮਦ ਹਨੀਫ਼ ਕੋਰੀਅਰ ਨੂੰ ਨਗਰ ਕੌਂਸਲ ਮਲੇਰਕੋਟਲਾ ਦਾ ਚੇਅਰਪਰਸਨ ਚੁਣਿਆ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 32 ਤੋਂ ਕੌਂਸਲਰ ਆਇਸ਼ਾ ਕੁਰੈਸ਼ੀ ਪਤਨੀ ਚੇਅਰਮੈਨ ਸਾਕਿਬ ਅਲੀ ਖ਼ਾਨ ਰਾਜਾ ਨੂੰ ਸੀਨੀਅਰ ਵਾਈਸ ਚੇਅਰਪਰਸਨ ਅਤੇ ਵਾਰਡ ਨੰਬਰ 18 ਤੋਂ ਕੌਂਸਲਰ ਮੁਹੰਮਦ ਬਸ਼ੀਰ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਚੋਣ ਕਰਵਾਉਣ ਨਈ ਨਿਯੁਕਤ ਕੀਤੇ ਅਬਜ਼ਰਬਰ ਕਮ ਸੂਬਾ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ, ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਅਗਲੀ ਖ਼ਬਰ ਦਸੂਹਾ ਵਿਚ ਨਗਰ ਕੌਂਸਲ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਅਤੇ ਵਾਈਸ ਪ੍ਰਧਾਨ ਸੁਖਵਿੰਦਰ ਕੌਰ ਇੰਦੂ ਸਰਬਸੰਮਤੀ ਨ...
Ad Position 24