27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਜਗਰਾਂਉਂ (ਲੁਧਿਆਣਾ), 23 ਜੂਨ (ਕੁਲਦੀਪ ਸਿੰਘ ਲੋਹਟ) - ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਥਾਣਾ ਹਠੂਰ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ...

Ad Position 21
No active advertisement
ਅਜੀਤ ਡੈਸਕ 23-06-2026

ਜਗਰਾਂਉਂ (ਲੁਧਿਆਣਾ), 23 ਜੂਨ (ਕੁਲਦੀਪ ਸਿੰਘ ਲੋਹਟ) - ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਥਾਣਾ ਹਠੂਰ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਥਾਣਾ ਹਠੂਰ ਦੇ ਐਸਐਚਓ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਦੌਰਾਨ ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਅਜੈਬ ਸਿੰਘ ਅਤੇ ਗੁਰਿੰਦਰ ਸਿੰਘ ਉਰਫ ਮਿੰਟਾ ਪੁੱਤਰ ਬਲਵਿੰਦਰ ਸਿੰਘ, ਵਾਸੀ ਪਿੰਡ ਰਸੂਲਪੁਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ।
ਪੁਲਿਸ ਅਨੁਸਾਰ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਪੁਲਿਸ ਵਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਕੀਤੀਆਂ ਗੋਲੀਆਂ ਕਿੱਥੋਂ ਲਿਆਂਦੀਆਂ ਗਈਆਂ ਅਤੇ ਕਿੱਥੇ ਸਪਲਾਈ ਕੀਤੀਆਂ ਜਾਣੀਆਂ ਸਨ।
ਹੋਰ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਸਾਹਮਣੇ ਆਉਣ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਫੀਫਾ ਵਿਸ਼ਵ ਕੱਪ 2026 : ਅਲਜੀਰੀਆ ਨੇ 2-1 ਨਾਲ ਹਰਾਇਆ ਜਾਰਡਨ ਨੂੰ ਅਗਲੀ ਖ਼ਬਰ ਗ੍ਰਿਫ਼ਤਾਰ ਮਹਿਲਾ ਤੋਂ ਲੱਖਾਂ ਰੁਪਏ ਦੇ ਚੋਰੀ ਕੀਤੇ ਗਹਿਣੇ ਬਰਾਮਦ
Ad Position 24