26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਵੇਗੀ ਮਹੱਤਵਪੂਰਨ ਮੀਟਿੰਗ

ਨਵੀਂ ਦਿੱਲੀ, 24 ਜੂਨ- ਮੋਦੀ ਸਰਕਾਰ ਦੀ ਕੇਂਦਰੀ ਕੈਬਨਿਟ ਦੀ ਅੱਜ ਮੀਟਿੰਗ ਹੋਣ ਵਾਲੀ ਹੈ। ਇਹ ਮੀਟਿੰਗ ਮਹੱਤਵਪੂਰਨ ਹੈ, ਕਿਉਂਕਿ ਪਿਛਲੇ ਦਿਨ ਦੋ ਘਟਨਾਵਾਂ ਦੇਖਣ ਨੂੰ ਮਿਲੀਆਂ.....

Ad Position 21
No active advertisement
ਅਜੀਤ ਡੈਸਕ 24-06-2026

ਨਵੀਂ ਦਿੱਲੀ, 24 ਜੂਨ- ਮੋਦੀ ਸਰਕਾਰ ਦੀ ਕੇਂਦਰੀ ਕੈਬਨਿਟ ਦੀ ਅੱਜ ਮੀਟਿੰਗ ਹੋਣ ਵਾਲੀ ਹੈ। ਇਹ ਮੀਟਿੰਗ ਮਹੱਤਵਪੂਰਨ ਹੈ, ਕਿਉਂਕਿ ਪਿਛਲੇ ਦਿਨ ਦੋ ਘਟਨਾਵਾਂ ਦੇਖਣ ਨੂੰ ਮਿਲੀਆਂ। ਮੰਗਲਵਾਰ ਸਵੇਰੇ ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦਾ ਰਾਜ ਸਭਾ ਦਾ ਕਾਰਜਕਾਲ ਖਤਮ ਹੋ ਗਿਆ ਸੀ ਅਤੇ ਭਾਜਪਾ ਨੇ ਉਨ੍ਹਾਂ ਨੂੰ ਦੁਬਾਰਾ ਨਹੀਂ ਚੁਣਿਆ।

ਕੁਰੀਅਨ ਘੱਟ ਗਿਣਤੀ ਮਾਮਲਿਆਂ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਸਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਇਸ ਦੌਰਾਨ ਸ਼ਾਮ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮ ਪੁਰਸਕਾਰ ਸਮਾਰੋਹ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ।

ਚਰਚਾ ਹੈ ਕਿ ਕੇਂਦਰ ਸਰਕਾਰ ਜਲਦੀ ਹੀ ਮੰਤਰੀ ਮੰਡਲ ਵਿਚ ਫੇਰਬਦਲ ਕਰ ਸਕਦੀ ਹੈ। ਇਸ ਵਾਰ ‘ਆਪ’, ਟੀ.ਐਮ.ਸੀ. ਅਤੇ ਊਧਵ ਠਾਕਰੇ ਦੀ ਅਗਵਾਈ ਵਾਲੇ ਗੱਠਜੋੜ ਦੇ ਸੰਸਦ ਮੈਂਬਰਾਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ-ਚੰਡੀਗੜ੍ਹ ਵਿਚ 3 ਦਿਨਾਂ ਲਈ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਅਗਲੀ ਖ਼ਬਰ ਪੰਜਾਬ ਸਰਕਾਰ ਅੱਜ ਕਰੇਗੀ ਐਨ.ਆਰ.ਆਈ. ਮਿਲਣੀ
Ad Position 24