26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ-ਚੰਡੀਗੜ੍ਹ ਵਿਚ 3 ਦਿਨਾਂ ਲਈ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 24 ਜੂਨ- ਅਗਲੇ ਤਿੰਨ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਸਮੇਂ ਦੌਰਾਨ ਹਵਾ ਦੀ ਗਤੀ 40 ਤੋਂ.....

Ad Position 21
No active advertisement
ਅਜੀਤ ਡੈਸਕ 24-06-2026

ਚੰਡੀਗੜ੍ਹ, 24 ਜੂਨ- ਅਗਲੇ ਤਿੰਨ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਸਮੇਂ ਦੌਰਾਨ ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਜਾਵੇਗੀ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ 2.5 ਡਿਗਰੀ ਵਧਿਆ ਹੈ।

ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਪਟਿਆਲਾ ਵਿਚ ਵੱਧ ਤੋਂ ਵੱਧ ਤਾਪਮਾਨ 38.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿਚ ਗਰਜ-ਤੂਫ਼ਾਨ, ਬਿਜਲੀ ਅਤੇ ਤੂਫ਼ਾਨ ਲਈ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਨਾਲ-ਨਾਲ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ ਅਤੇ ਰੂਪਨਗਰ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਇਸ ਮਹੀਨੇ ਦੇ ਅੰਤ ਵਿਚ ਪੰਜਾਬ ਵਿਚ ਮਾਨਸੂਨ ਦੇ ਆਉਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਮਾਨਸੂਨ 25 ਤੋਂ 30 ਜੂਨ ਦੇ ਵਿਚਕਾਰ ਕਿਸੇ ਵੀ ਸਮੇਂ ਆ ਸਕਦਾ ਹੈ। ਪ੍ਰਮੁੱਖ ਸ਼ਹਿਰਾਂ ਵਿਚੋਂ ਮਾਨਸੂਨ ਪਹਿਲਾਂ ਅੰਮ੍ਰਿਤਸਰ ਅਤੇ ਅੰਤ ਵਿਚ ਬਠਿੰਡਾ ਪਹੁੰਚੇਗਾ। ਇਸ ਦੌਰਾਨ ਮਾਨਸੂਨ 27 ਤੋਂ 30 ਜੂਨ ਦੇ ਵਿਚਕਾਰ ਚੰਡੀਗੜ੍ਹ ਵਿਚ ਦਾਖਲ ਹੋਵੇਗਾ। 28-29 ਜੂਨ ਦੇ ਆਸਪਾਸ ਚੰਡੀਗੜ੍ਹ ਵਿਚ ਚੰਗੀ ਮੌਨਸੂਨ ਬਾਰਿਸ਼ ਸ਼ੁਰੂ ਹੋਣ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਸਵੇਰੇ-ਸਵੇਰੇ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਵੇਗੀ ਮਹੱਤਵਪੂਰਨ ਮੀਟਿੰਗ
Ad Position 24