24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਐਸ. ਸੀ. ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 24 ਜੂਨ (ਸੰਦੀਪ ਕੁਮਾਰ ਮਾਹਨਾ)- ਕੇਂਦਰੀ ਰਾਜ ਮੰਤਰੀ ਰਵਨੀਤ‌ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਪੇਸ਼ ਹੋਏ। ਉਨ੍ਹਾਂ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਸੰਬੰਧੀ ਕਮਿਸ਼ਨ ਨੂੰ ਆਪਣਾ ਸਪੱਸ਼ਟੀਕਰਨ.....

Ad Position 21
No active advertisement
ਅਜੀਤ ਡੈਸਕ 24-06-2026

ਚੰਡੀਗੜ੍ਹ, 24 ਜੂਨ (ਸੰਦੀਪ ਕੁਮਾਰ ਮਾਹਨਾ)- ਕੇਂਦਰੀ ਰਾਜ ਮੰਤਰੀ ਰਵਨੀਤ‌ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਪੇਸ਼ ਹੋਏ। ਉਨ੍ਹਾਂ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਸੰਬੰਧੀ ਕਮਿਸ਼ਨ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ। ਦੱਸ ਦਈਏ ਕਿ ਸੰਗਰੂਰ ’ਚ ਰਵਨੀਤ ਸਿੰਘ ਬਿੱਟੂ ਦੀ ਪੁਲਿਸਕਰਮੀਆਂ ਨਾਲ ਝੜਪ ਹੋਈ ਸੀ ਤੇ ਪਹਿਲਾਂ ਦੋ ਵਾਰ ਕਮਿਸ਼ਨ ਵਲੋਂ ਸੱਦੇ ਜਾਣ ’ਤੇ ਉਹ ਪੇਸ਼ ਨਹੀਂ ਹੋਏ ਸਨ।

ਇਸ ਮੌਕੇ ਕਮਿਸ਼ਨ ਅੱਗੇ ਆਪਣਾ ਪੱਖ ਰੱਖਦੇ ਹੋਏ ਬਿੱਟੂ ਨੇ ਕਿਹਾ ਕਿ ਮੇਰੇ ਸ਼ਬਦ 100 ਫ਼ੀਸਦੀ ਕਾਨੂੰਨੀ ਤੌਰ ’ਤੇ ਗਲਤ ਸਨ ਤੇ ਮੈਂ 3-4 ਚੈਨਲਾਂ ’ਤੇ ਇਸ ਲਈ ਮੁਆਫ਼ੀ ਵੀ ਮੰਗੀ ਸੀ। ਉਨ੍ਹਾਂ ਕਿਹਾ ਕਿ ਮੈਂ ਆਪਣੇ ਅਕਾਊਂਟ ਤੋਂ ਵੀਡੀਓ ਵੀ ਡਿਲੀਟ ਕਰ ਕਰ ਦਿੱਤੀ।

 ਸੁਣਵਾਈ ਤੋਂ ਬਾਅਦ ਕਮਿਸ਼ਨ ਨੇ ਬਿੱਟੂ ਨੂੰ ਚਾਰ ਵੱਖ ਵੱਖ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਉਨ੍ਹਾਂ ਦਾ ਪੱਖ ਸੁਣਨ ਉਪਰੰਤ ਇਹ ਫ਼ੈਸਲਾ ਸੁਣਾਇਆ। ਕਮਿਸ਼ਨ ਦੇ ਫ਼ੈਸਲੇ ਤੋਂ ਬਾਅਦ ਹੁਣ ਸਭ ਦੀ ਨਜ਼ਰ ਇਸ ਗੱਲ 'ਤੇ ਟਿਕੀ ਹੋਈ ਹੈ ਕਿ ਰਵਨੀਤ ਸਿੰਘ ਬਿੱਟੂ ਵਲੋਂ ਨਿਰਧਾਰਿਤ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦੀ ਪ੍ਰਕਿਰਿਆ ਕਦੋਂ ਅਤੇ ਕਿਸ ਤਰੀਕੇ ਨਾਲ ਪੂਰੀ ਕੀਤੀ ਜਾਂਦੀ ਹੈ। ਉਧਰ, ਮਾਮਲੇ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਐਸ. ਸੀ. ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਵਨੀਤ ਸਿੰਘ ਬਿੱਟੂ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਫਿਲੌਰ ਸਥਿਤ ਡੇਰਾ ਬ੍ਰਹਮਦਾਸ, ਰਾਮਤੀਰਥ (ਅੰਮ੍ਰਿਤਸਰ) ਵਿਖੇ ਭਗਵਾਨ ਵਾਲਮੀਕਿ ਜੀ ਦੇ ਡੇਰੇ ਅਤੇ ਡੇਰਾ ਬੱਲਾਂ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਦੁਕਾਨਾਂ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝੜਪ ਅਗਲੀ ਖ਼ਬਰ ਰਾਜਪੁਰਾ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਹੋਈ ਮੁਲਤਵੀ
Ad Position 24