24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ

ਗੁਰੂਹਰਸਹਾਏ, 24 ਜੂਨ (ਕਪਿਲ ਕੰਧਾਰੀ)- 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ...

Ad Position 21
No active advertisement
ਅਜੀਤ ਡੈਸਕ 24-06-2026

ਗੁਰੂਹਰਸਹਾਏ, 24 ਜੂਨ (ਕਪਿਲ ਕੰਧਾਰੀ)- 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਤੀਜੇ ਦਿਨ ਬੁੱਧਵਾਰ ਨੂੰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ ਹੋ ਗਈ। ਜਾਣਕਾਰੀ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅਤੇ ਸਮਰਥਕ ਐਸ.ਡੀ.ਐਮ. ਦਫ਼ਤਰ ਪਹੁੰਚੇ ਹੋਏ ਸਨ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਸੀ, ਜਿਸ ਕਾਰਨ ਮੌਕੇ 'ਤੇ ਤਣਾਅ ਵਾਲੀ ਸਥਿਤੀ ਬਣ ਗਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਪੁਲਿਸ ਅਤੇ ਪ੍ਰਸ਼ਾਸਨ 'ਤੇ ਪੱਖਪਾਤ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੁੱਖ ਗੇਟਾਂ 'ਤੇ ਬੈਰੀਕੇਡ ਲਗਾ ਕੇ ਆਮ ਲੋਕਾਂ ਅਤੇ ਸਮਰਥਕਾਂ ਦੀ ਆਵਾਜਾਈ ਰੋਕੀ ਗਈ ਸੀ। ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪਰਿਸਰ ਦੇ ਅੰਦਰ ਖੜ੍ਹੇ ਇਕ ਵਾਹਨ ਸਬੰਧੀ ਸ਼ੱਕ ਜਤਾਇਆ ਗਿਆ, ਜਿਸ ਬਾਰੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਜਾਂਚ ਦੀ ਮੰਗ ਕੀਤੀ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਆਮ ਲੋਕਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ ਤਾਂ ਸੰਬੰਧਿਤ ਵਾਹਨ ਨੂੰ ਅੰਦਰ ਕਿਵੇਂ ਆਉਣ ਦਿੱਤਾ ਗਿਆ। ਵਿਰੋਧੀ ਧਿਰ ਦੇ ਆਗੂਆਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰਜੀਤ ਸਿੰਘ ਜੀਤਾ ਲਗਾਤਾਰ ਤੀਜੀ ਵਾਰ ਪ੍ਰਧਾਨ ਬਣੇ ਅਗਲੀ ਖ਼ਬਰ ਵੀਡੀਓ ਨਕਲੀ ਹੈ...ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ- ਮੁੱਖ ਮੰਤਰੀ ਭਗਵੰਤ ਮਾਨ
Ad Position 24