24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰਜੀਤ ਸਿੰਘ ਜੀਤਾ ਲਗਾਤਾਰ ਤੀਜੀ ਵਾਰ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ. ਐਸ. ਨਿੱਕੂਵਾਲ)- ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਦੀ ਚੋਣ...

Ad Position 21
No active advertisement
ਅਜੀਤ ਡੈਸਕ 24-06-2026

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ. ਐਸ. ਨਿੱਕੂਵਾਲ)- ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਦੀ ਚੋਣ ਹੋਈ ਹੈ। ਹਰਜੀਤ ਸਿੰਘ ਜੀਤਾ ਲਗਾਤਾਰ ਤੀਜੀ ਵਾਰ ਪ੍ਰਧਾਨ ਬਣੇ ਹਨ। ਜਤਿਨ ਕੋਸਲ ਸੀਨੀਅਰ ਮੀਤ ਪ੍ਰਧਾਨ ਅਤੇ ਹਰਪਾਲ ਕੌਰ ਮੀਤ ਪ੍ਰਧਾਨ ਬਣੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਮੋਜੂਦ ਰਹੇ। ਸਰਬਸੰਮਤੀ ਨਾਲ ਚੋਣ ਹੋਈ।

ਐਸ. ਡੀ. ਐਮ. ਸੁਖਪਾਲ ਸਿੰਘ ਨਿਗਰਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਹ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਅਗਲੇ ਕੁਝ ਸਮੇਂ ਵਿਚ ਸ਼੍ਰੀ ਅਨੰਦਪੁਰ ਸਾਹਿਬ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਵਿਰਾਸਤੀ ਮਾਰਗ ਸਬੰਧੀ ਵੀ ਪੱਤਰ ਲਿਖ ਕੇ ਭੇਜਿਆ ਗਿਆ ਹੈ। ਜਦੋਂ ਕਿ ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਲਈ ਖੇਡ ਸਟੇਡੀਅਮ ਤੋਂ ਇਲਾਵਾ ਵਿਕਾਸ ਦੀ ਲਹਿਰ ਹੋਰ ਤੇਜ਼ੀ ਨਾਲ ਚਲਾਈ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰਵਾਸੀ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ
Ad Position 24