24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸ਼੍ਰੋਮਣੀ ਅਕਾਲੀ ਦਲ ਵਲੋਂ ਫਰਜ਼ੀ ਰਿਪੋਰਟ ਤਿਆਰ ਕਰਵਾਉਣ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ

ਜਲੰਧਰ, 24 ਜੂਨ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ...

Ad Position 21
No active advertisement
ਅਜੀਤ ਡੈਸਕ 24-06-2026

ਜਲੰਧਰ, 24 ਜੂਨ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾਕਟਰ ਦਲਜੀਤ ਸਿੰਘ ਚੀਮਾ ਤੇ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਵਾਇਰਲ ਵੀਡੀਓ ਦੀ ਫਰਜ਼ੀ ਰਿਪੋਰਟ ਤਿਆਰ ਕਰਵਾਏ ਜਾਣ ਨੂੰ ਇਕ ਗੰਭੀਰ ਮਾਮਲਾ ਦੱਸਦੇ ਹੋਏ ਇਸ ਦੀ ਸੀ.ਬੀ.ਆਈ. ਕੋਲੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ।

ਇਸਦੇ ਨਾਲ ਹੀ ਅਕਾਲੀ ਆਗੂਆਂ ਨੇ ਕਿਹਾ ਕਿ ਹੁਣ ਜਦੋਂ ਹਰਿਆਣਾ ਪੁਲਿਸ ਵਲੋਂ ਇਸ ਮਾਮਲੇ ਵਿਚ ਐਫ.ਆਈ.ਆਰ. ਵੀ ਦਰਜ ਕਰ ਲਈ ਗਈ ਹੈ ਤਾਂ ਅਜਿਹੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਤੌਰ ਤੇ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ ਤੇ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਖੁਦ ਅਸਤੀਫਾ ਨਹੀਂ ਦਿੰਦੇ ਤਾਂ ਪੰਜਾਬ ਦੇ ਰਾਜਪਾਲ ਨੂੰ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰਨਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਲਜਾਰ ਸਿੰਘ ਰਾਣੀਕੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਇਕਬਾਲ ਸਿੰਘ ਢੀਡਸਾ ਤੇ ਹੋਰ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।

Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਵਿਰਕ ਬਣੇ ਜ਼ੀਰਕਪੁਰ ਨਗਰ ਕੌਂਸਲ ਦੇ ਨਵੇਂ ਪ੍ਰਧਾਨ, ਵਿਧਾਇਕ ਰੰਧਾਵਾ ਦੀ ਹਾਜ਼ਰੀ 'ਚ ਹੋਈ ਚੋਣ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ
Ad Position 24