24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਥਾਣਾ ਘੇਰ ਕੇ ਲਾਇਆ ਧਰਨਾ

ਚੋਗਾਵਾਂ/ਅੰਮ੍ਰਿਤਸਰ, 24 ਜੂਨ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪਿੰਡ ਸੌੜੀਆਂ...

Ad Position 21
No active advertisement
ਅਜੀਤ ਡੈਸਕ 24-06-2026

ਚੋਗਾਵਾਂ/ਅੰਮ੍ਰਿਤਸਰ, 24 ਜੂਨ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪਿੰਡ ਸੌੜੀਆਂ ਵਿਖੇ ਹੋਏ ਕਤਲ ਅਤੇ ਪਿੰਡ ਭੀਲੋਵਾਲ ਕੱਚਾ ਦੇ ਕਿਸਾਨ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੋੜੇ ਕਲਾਂ ਅਤੇ ਬਲਾਕ ਹਰਸ਼ਾ ਛੀਨਾਂ ਦੇ ਪ੍ਰਧਾਨ ਪ੍ਰਗਟ ਸਿੰਘ ਧਰਮਕੋਟ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਥਾਣਾ ਲੋਪੋਕੇ ਘੇਰ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਪਿੰਡ ਭੁੱਲਰ ਵਿਖੇ ਸੌੜੀਆਂ ਦੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਅਤੇ ਪਿੰਡ ਭੀਲੋਵਾਲ ਕੱਚਾ ਦੇ ਕੁਲਦੀਪ ਸਿੰਘ ਦਾ ਪਿੰਡ ਕੱਕੜ ਦੇ ਆੜਤੀਆਂ ਨਾਲ ਪੈਸਿਆਂ ਦਾ ਲੈਣ ਦੇਣ ਚੱਲਦਾ ਸੀ।

ਜਿਸਦਾ ਰਾਜੀਨਾਮਾ ਵੀ ਹੋਇਆ ਸੀ ਪਰ ਫਿਰ ਵੀ ਉਕਤ ਆੜਤੀਆਂ ਵਲੋਂ ਕਣਕ ਦੀ ਭਰੀ ਟਰੈਕਟਰ ਟਰਾਲੀ ਖੋਹ ਕੇ ਲੈ ਗਏ ਤੇ ਜੋਬਨ ਪ੍ਰੀਤ ਸਿੰਘ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਸੀ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਐਮ. ਐਲ. ਆਰ. ਦੀ ਰਿਪੋਰਟ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ। ਇਸੇ ਤਰ੍ਹਾਂ 250 ਨੰਬਰ ਐਫ.ਆਈ.ਆਰ ਵਿਚ ਦੋਸ਼ੀ ਦੀ ਜਮਾਨਤ ਰੱਦ ਹੋਣ ਤੇ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਵਿਚ ਧਰਨਾ ਲਗਾਇਆ ਗਿਆ। ਉਕਤ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ਤੱਕ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਬਲਦੇਵ ਸਿੰਘ ਫੌਜੀ, ਨਰਿੰਦਰ ਸਿੰਘ ਭਿੱਟੇਵੱਡ, ਜਸਬੀਰ ਸਿੰਘ ਕੋਹਾਲਾ, ਪਿਸ਼ੌਰਾ ਸਿੰਘ ਲੋਪੋਕੇ, ਦਿਲਬਾਗ ਸਿੰਘ ਭੁੱਲਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਖਰੜ ਵਿਚ ਸੂਬਾ ਪੱਧਰੀ ਰੈਲੀ ਹੋਈ ਅਗਲੀ ਖ਼ਬਰ 15 ਅਗਸਤ ਤੋਂ ਸਰਪੰਚਾਂ ਨੂੰ ਮਿਲਣਗੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ- ਮੁੱਖ ਮੰਤਰੀ ਭਗਵੰਤ ਮਾਨ
Ad Position 24