24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਗਰ ਕੌਂਸਲ ਚੋਣਾਂ ਗੁਰੂ ਹਰਸਹਾਇ ‌ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰਾਂ ਨੇ ਕੀਤੇ ਕਾਗਜ਼ ਦਾਖ਼ਲ

ਗੁਰੂ ਹਰਸਹਾਇ, 24 ਜੂਨ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂ ਹਰਸਹਾਇ ਚੋਣਾਂ ਜੋ 5 ਜੁਲਾਈ ਨੂੰ...

Ad Position 21
No active advertisement
ਅਜੀਤ ਡੈਸਕ 24-06-2026

ਗੁਰੂ ਹਰਸਹਾਇ, 24 ਜੂਨ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂ ਹਰਸਹਾਇ ਚੋਣਾਂ ਜੋ 5 ਜੁਲਾਈ ਨੂੰ ਹੋ ਰਹੀਆਂ ਹਨ ਉਨ੍ਹਾਂ ਸੰਬੰਧੀ ਅੱਜ ਗੁਰੂ ਹਰਸਹਾਇ ਵਿਖੇ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਦਾਖ਼ਲ ਕੀਤੇ ਗਏ। ਰਹਿੰਦੇ ਉਮੀਦਵਾਰਾਂ ਵਲੋਂ ਕੱਲ੍ਹ ਆਖ਼ਰੀ ਮਿਤੀ ਤੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ 3 ਤੇ ਪ੍ਰਵੀਨ ਕੁਮਾਰੀ, ਵਾਰਡ ਨੰਬਰ 4 ਤੋਂ ਸਿਕੰਦਰ,6 ਤੋਂ ਰਵੀ ਕੰਬੋਜ਼, ਵਾਰਡ ਨੰਬਰ 10 ਰਚਿਤ ਸੋਢੀ, ਵਾਰਡ ਨੰਬਰ 9 ਪ੍ਰਵੀਨ ਰਾਣੀ, ਵਾਰਡ ਨੰਬਰ 15 ਰਾਜਿੰਦਰ, ਵਾਰਡ 7 ਗੁਲਸ਼ਨ, ਵਾਰਡ ਨੰਬਰ 11 ਤੋਂ ਰੂਬੀਨਾ, ਨਾਮਜ਼ਦਗੀਆਂ ਪੱਤਰ ਦਾਖ਼ਲ ਕੀਤੀਆਂ।

ਵਾਰਡ ਨੰਬਰ 2 ਤੋਂ ਸ਼ਾਮਾਂ ਅਤੇ ਵਾਰਡ ਨੰਬਰ 13 ਤੋਂ ਅਮਰਨਾਥ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ। ਇਸ ਮੌਕੇ ਤੇ ਵਰਦੇਵ ਸਿੰਘ ਮਾਨ ਅਤੇ ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ ਨੇ ਦੱਸਿਆ ਕਿ ਆਪ ਵਲੋਂ ਧੱਕੇਸ਼ਾਹੀ ਕਰਨ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਆਪਣੇ ਕਾਗਜ਼ ਦਾਖ਼ਲ ਕਰਨ ਵਿਚ ਕਾਮਯਾਬ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਧੱਕੇਸ਼ਾਹੀ ਦੇ ਉੱਤਰੀ ਹੋਈ ਹੈ। ਚੋਣਾਂ ਵਿਚ ਬੁਰੀ ਤਰ੍ਹਾਂ ਹਾਰ ਦਿਸ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਚੜਦੀ ਕਲਾ ਵਿਚ ਨਾਮਜ਼ਦਗੀਆਂ ਪੱਤਰ ਦਾਖ਼ਲ ਕਰਕੇ ਆਏ ਹਨ। ਇਸ ਮੌਕੇ ਤੇ ਹਰਪਿੰਦਰ ਸਿੰਘ ਮਾਨ, ਸੁਖਚੈਨ ਸਿੰਘ ਸੇਖੋਂ, ਜਸਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਜਰਨੈਲ ਸਿੰਘ ਟਾਹਲੀ ਵਾਲਾ, ਗੁਰਬਾਜ ਸਿੰਘ ਰੱਤੇ ਵਾਲਾ ਸਮੇਤ ਵੱਖ-ਵੱਖ ਪਿੰਡਾਂ ਤੋਂ ਅਕਾਲੀ ਦਲ ਦੀ ਸਰਗਰਮ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ: 27 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ 68 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਕੇ ਇਤਿਹਾਸ ਸਿਰਜਿਆ- ਈਲਵਾਲ
Ad Position 24