24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਾਮ ਮੌਕੇ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 24-06-2026

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਾਮ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।

ਇੱਥੇ ਕੁਝ ਸਮਾਂ ਬੈਠ ਕੇ ਕੀਰਤਨ ਸਰਵਣ ਕੀਤਾ। ਇਸ ਉਪਰੰਤ ਸੂਚਨਾ ਦਫ਼ਤਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਅਤੇ ਮੀਤ ਮੈਨੇਜਰ ਭਾਈ ਸੁਖਦੇਵ ਸਿੰਘ ਵਲੋਂ ਸਿਰਪਾਓ, ਲੋਈ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਐਮ.ਪੀ. ਜਗਮੀਤ ਸਿੰਘ ਬਰਾੜ, ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਕੁਲਦੀਪ ਸਿੰਘ ਭੰਗੇਵਾਲਾ, ਗੁਰਚਰਨ ਸਿੰਘ ਸੰਧੂ ਅਤੇ ਹੋਰ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਨਾਲ ਜੁੜੀ ਫਾਰੈਂਸਿਕ ਰਿਪੋਰਟ ਸਬੰਧੀ ਤਹਿ ਤੱਕ ਹੋਵੇਗੀ ਪੜਤਾਲ- ਮੁੱਖ ਮੰਤਰੀ ਹਰਿਆਣਾ ਅਗਲੀ ਖ਼ਬਰ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ: 27 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
Ad Position 24