ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਨਗਰ ਕੌਂਸਲ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਨਗਰ ਕੌਂਸਲਰਾਂ ਦੀ ਮੀਟਿੰਗ ਹੋਈ। ਜਿਸ ਵਿਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਸਿੱਧੂ ਸ਼ਾਮਿਲ ਹੋਏ।
ਇਸ ਮੌਕੇ ਸਰਬ ਸੰਮਤੀ ਨਾਲ ਵਾਰਡ ਨੰਬਰ 11 ਦੀ ਕੌਂਸਲਰ ਯੋਗਿਤਾ ਗੁੰਬਰ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ। ਵਾਰਡ ਨੰਬਰ 14 ਐਸ.ਸੀ ਰਾਖਵੇਂ ਹਲਕੇ ਤੋਂ ਦੁਬਾਰਾ ਕੌਂਸਲਰ ਬਣੇ। ਹਰਦੀਪ ਸਿੰਘ ਕਾਲਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਵਾਰਡ ਨੰਬਰ 8 ਤੋਂ ਸਭ ਤੋਂ ਵੱਧ ਵੋਟਾਂ ਲੈ ਕੇ ਕੌਂਸਲਰ ਬਣੇ। ਨੌਜਵਾਨ ਆਗੂ ਗੁਰਪਿੰਦਰ ਸਿੰਘ ਸ਼ੈਲੀ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਵਿਧਾਇਕ ਕਾਕਾ ਬਰਾੜ ਅਤੇ ਸਮੂਹ ਕੌਂਸਲਰਾਂ ਵਲੋਂ ਨਵੇਂ ਬਣੇ ਅਹੁਦੇਦਾਰਾਂ ਨੂੰ ਹਾਰ ਪਹਿਨਾ ਕੇ ਵਧਾਈ ਦਿੱਤੀ ਗਈ ਅਤੇ ਖੁਸ਼ੀ ਸਾਂਝੀ ਕੀਤੀ ਗਈ।