23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 24 ਜੂਨ (ਅਮਨਜੋਤ ਸਿੰਘ ਵਾਲੀਆ)- ਬਰਿੰਦਪੁਰ ਵਿਖੇ ਰੇਲਵੇ ਲਾਈਨਾਂ 'ਤੇ ਰੇਲ ਗੱਡੀ ਹੇਠਾਂ...

Ad Position 21
No active advertisement
ਅਜੀਤ ਡੈਸਕ 24-06-2026

ਕਪੂਰਥਲਾ, 24 ਜੂਨ (ਅਮਨਜੋਤ ਸਿੰਘ ਵਾਲੀਆ)- ਬਰਿੰਦਪੁਰ ਵਿਖੇ ਰੇਲਵੇ ਲਾਈਨਾਂ 'ਤੇ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਰਿੰਦਪੁਰ ਜੋ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅੱਜ ਘਰੋਂ ਭੱਜ ਕੇ ਰੇਲਵੇ ਲਾਈਨਾਂ ਵੱਲ ਆ ਗਿਆ।

ਇਸ ਦੌਰਾਨ ਫਿਰੋਜ਼ਪੁਰ ਤੋਂ ਜਲੰਧਰ ਜਾ ਰਹੀ ਰੇਲ ਗੱਡੀ ਹੇਠਾਂ ਆਉਣ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬੀ.ਐਨ.ਐਸ. 194 ਤਹਿਤ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਤਰਨਤਾਰਨ ਰੋਡ ’ਤੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਪੁਲਿਸ ਨੇ 72 ਘੰਟਿਆਂ ਲਈ ਮੁਰਦਾਘਰ ’ਚ ਰਖਵਾਈ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਚੋਗਾਵਾਂ ਦੇ ਪਿੰਡਾਂ 'ਚ ਝੰਡਾ ਮਾਰਚ
Ad Position 24