23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਤਰਨਤਾਰਨ ਰੋਡ ’ਤੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਪੁਲਿਸ ਨੇ 72 ਘੰਟਿਆਂ ਲਈ ਮੁਰਦਾਘਰ ’ਚ ਰਖਵਾਈ

ਸੁਲਤਾਨਵਿੰਡ, 24 ਜੂਨ (ਗੁਰਨਾਮ ਸਿੰਘ ਬੁੱਟਰ)- ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਤਰਨਤਾਰਨ ਰੋਡ ’ਤੇ ਅੱਜ ਇਕ...

Ad Position 21
No active advertisement
ਅਜੀਤ ਡੈਸਕ 24-06-2026

ਸੁਲਤਾਨਵਿੰਡ, 24 ਜੂਨ (ਗੁਰਨਾਮ ਸਿੰਘ ਬੁੱਟਰ)- ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਤਰਨਤਾਰਨ ਰੋਡ ’ਤੇ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਨਵਨਿਯੁਕਤ ਮੁਖੀ ਇੰਸਪੈਕਟਰ ਲਵਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਰਾਹਗੀਰ ਨੇ ਇਤਲਾਹ ਦਿੱਤੀ ਸੀ ਕਿ ਤਰਨਤਾਰਨ ਰੋਡ ਦੇ ਕਿਨਾਰੇ ਇਕ ਵਿਅਕਤੀ ਮ੍ਰਿਤਕ ਹਾਲਤ ਵਿਚ ਪਿਆ ਹੈ। ਸੂਚਨਾ ਮਿਲਦੇ ਹੀ ਏ.ਐਸ.ਆਈ. ਦਿਲਬਾਗ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਤੁਰੰਤ ਘਟਨਾ ਸਥਾਨ ’ਤੇ ਪਹੁੰਚੇ।

ਪੁਲਿਸ ਵਲੋਂ ਮੌਕੇ ’ਤੇ ਮੌਜੂਦ ਰਾਹਗੀਰਾਂ ਅਤੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਮ੍ਰਿਤਕ ਦੀ ਸ਼ਨਾਖਤ ਕਰਵਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ, ਪਰ ਕੋਈ ਵੀ ਵਿਅਕਤੀ ਉਸਦੀ ਪਛਾਣ ਨਹੀਂ ਕਰ ਸਕਿਆ। ਇਸ ਤੋਂ ਬਾਅਦ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਅੰਮ੍ਰਿਤਸਰ ਦੇ ਮੁਰਦਾਘਰ ਵਿੱਚ 72 ਘੰਟਿਆਂ ਲਈ ਸੁਰੱਖਿਅਤ ਰਖਵਾ ਦਿੱਤਾ ਹੈ, ਤਾਂ ਜੋ ਵਾਰਸਾਂ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਇਸ ਵਿਅਕਤੀ ਬਾਰੇ ਜਾਣਕਾਰੀ ਰੱਖਦਾ ਹੋਵੇ, ਤਾਂ ਉਹ ਤੁਰੰਤ ਥਾਣਾ ਸੁਲਤਾਨਵਿੰਡ ਨਾਲ ਸੰਪਰਕ ਕਰੇ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ 48.95 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਗੁਰੂ ਨਾਨਕ ਪੁਰਾ ਆਰ.ਓ.ਬੀ. ਦਾ ਨੀਂਹ ਪੱਥਰ ਰੱਖ... ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਹੋਈ ਮੌਤ
Ad Position 24