23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਘਰ ਵਿਚ ਵੜ ਕੇ ਪਰਿਵਾਰ ਦੀ ਕੁੱਟਮਾਰ ਕਾਰਨ ਅਤੇ ਪੈਟਰੋਲ ਬੰਬ ਸੁੱਟਣ ਦੇ ਦੋਸ਼ ਵਿਚ ਨਾਬਾਲਗ ਸਮੇਤ 5 ਤੇ ਮਾਮਲਾ ਦਰਜ

ਅਮਰਪੁਰਾ, 24 ਜੂਨ- ਪਿਛਲੇ ਦਿਨੀਂ ਅਮਰਪੁਰਾ ਵਸਤੀ ਵਿਚ ਕੁੱਝ ਵਿਅਕਤੀਆਂ ਵਲੋਂ ਘਰ ਵਿਚ...

Ad Position 21
No active advertisement
ਅਜੀਤ ਡੈਸਕ 24-06-2026

ਅਮਰਪੁਰਾ, 24 ਜੂਨ- ਪਿਛਲੇ ਦਿਨੀਂ ਅਮਰਪੁਰਾ ਵਸਤੀ ਵਿਚ ਕੁੱਝ ਵਿਅਕਤੀਆਂ ਵਲੋਂ ਘਰ ਵਿਚ ਵੜ੍ ਕੇ ਪਰਿਵਾਰਿਕ ਮੈਂਬਰਾਂ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਸ਼ੀਸ਼ੀਆਂ ਵਿਚ ਪੈਟਰੋਲ ਪਾ ਕੇ ਸੁੱਟਿਆ ਗਿਆ ਸੀ। ਜਿਸ ਕਾਰਨ ਪਰਿਵਾਰਿਕ ਮੈਂਬਰਾਂ ਨੂੰ ਇਸ ਅੱਗ ਦਾ ਵੀ ਮਾਮੂਲੀ ਸੇਕ ਲੱਗਿਆ ਸੀ। ਇਸ ਨੂੰ ਲੈ ਕੇ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਇਕ ਨਾਬਾਲਗ ਸਮੇਤ 5 ਤੇ ਮਾਮਲਾ ਦਰਜ ਕਰ 4 ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਇਨ੍ਹਾਂ ਦਾ ਇਕ ਨਾਬਾਲਗ ਲੜਕੀ ਨੂੰ ਪਰੇਸ਼ਾਨ ਕਰਨ ਦਾ ਮਾਮਲਾ ਸੀ। ਜਿਸ ਸਬੰਧੀ ਇਹ ਇੱਕ ਦੂਜੇ ਨੂੰ ਲਾਂਬੋ ਲਾਂਬੇ ਵੀ ਹੋਏ ਸਨ। ਇਸੇ ਕਾਰਨ ਹੀ ਇਨ੍ਹਾਂ ਵਿਅਕਤੀਆਂ ਵਲੋਂ ਇਹ ਹਮਲਾ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ: ਆਮ ਆਦਮੀ ਪਾਰਟੀ ਨੇ 15 ਵਾਰਡਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਅਗਲੀ ਖ਼ਬਰ ਤੇਜ਼ ਹਨੇਰੀ ਕਾਰਨ ਦਰੱਖਤ ਡਿੱਗਣ ਨਾਲ ਦਸੂਹਾ ਵਿਚ ਬਿਜਲੀ ਸਪਲਾਈ ਪ੍ਰਭਾਵਿਤ
Ad Position 24