23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਗੁਰੂਹਰਸਹਾਏ ਨਗਰ ਕੌਂਸਲ ਚੋਣਾਂ: ਆਮ ਆਦਮੀ ਪਾਰਟੀ ਨੇ 15 ਵਾਰਡਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਗੁਰੂਹਰਸਹਾਏ, 24 ਜੂਨ (ਕਪਿਲ ਕੰਧਾਰੀ)- 5 ਜੁਲਾਈ ਨੂੰ ਹੋਣ ਵਾਲੀਆਂ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ...

Ad Position 21
No active advertisement
ਅਜੀਤ ਡੈਸਕ 24-06-2026

ਗੁਰੂਹਰਸਹਾਏ, 24 ਜੂਨ (ਕਪਿਲ ਕੰਧਾਰੀ)- 5 ਜੁਲਾਈ ਨੂੰ ਹੋਣ ਵਾਲੀਆਂ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਅਧਿਕਾਰਕ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਗੁਰੂਹਰਸਹਾਏ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਲਈ ਉਮੀਦਵਾਰਾਂ ਦੇ ਨਾਮ ਐਲਾਨੇ ਗਏ ਹਨ। ਇਹ ਸੂਚੀ ਪੰਜਾਬ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਦਸਤਖਤਾਂ ਨਾਲ ਜਾਰੀ ਕੀਤੀ ਗਈ ਹੈ।

ਜਾਰੀ ਸੂਚੀ ਅਨੁਸਾਰ ਵਾਰਡ ਨੰਬਰ 1 ਤੋਂ ਨੀਤੂ ਰਾਣੀ, ਵਾਰਡ ਨੰਬਰ 2 ਤੋਂ ਰਣਜੀਤ ਸਿੰਘ, ਵਾਰਡ ਨੰਬਰ 3 ਤੋਂ ਰੀਤੂ, ਵਾਰਡ ਨੰਬਰ 4 ਤੋਂ ਛਿੰਦਰਪਾਲ, ਵਾਰਡ ਨੰਬਰ 5 ਤੋਂ ਸੰਤੋਸ਼ ਕੁਮਾਰੀ, ਵਾਰਡ ਨੰਬਰ 6 ਤੋਂ ਰੋਸ਼ਨ ਲਾਲ, ਵਾਰਡ ਨੰਬਰ 7 ਤੋਂ ਸ਼ਿਵਾਨੀ, ਵਾਰਡ ਨੰਬਰ 8 ਤੋਂ ਜਸਵੰਤ ਸਿੰਘ, ਵਾਰਡ ਨੰਬਰ 9 ਤੋਂ ਕਿਸ਼ੂ ਮੈਣੀ, ਵਾਰਡ ਨੰਬਰ 10 ਤੋਂ ਉਡੀਕ ਚੰਦ, ਵਾਰਡ ਨੰਬਰ 11 ਤੋਂ ਰਚਨਾ, ਵਾਰਡ ਨੰਬਰ 12 ਤੋਂ ਮਨੋਜ ਕੁਮਾਰ, ਵਾਰਡ ਨੰਬਰ 13 ਤੋਂ ਵੀਰਪਾਲ ਕੌਰ, ਵਾਰਡ ਨੰਬਰ 14 ਤੋਂ ਅਨੀਸ਼ ਕੁਮਾਰ ਉਰਫ਼ ਨਿੱਕੂ ਅਤੇ ਵਾਰਡ ਨੰਬਰ 15 ਤੋਂ ਗੁਰਮੇਜ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਨਾਲ ਗੁਰੂਹਰਸਹਾਏ ਵਿਚ ਨਗਰ ਕੌਂਸਲ ਚੋਣਾਂ ਦਾ ਮਾਹੌਲ ਹੋਰ ਗਰਮਾ ਗਿਆ ਹੈ। ਹੁਣ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕੀਤੇ ਜਾਣ ਦੀ ਸੰਭਾਵਨਾ ਹੈ। 5 ਜੁਲਾਈ ਨੂੰ ਹੋਣ ਵਾਲੀਆਂ ਇਨ੍ਹਾਂ ਚੋਣਾਂ ਨੂੰ ਸਥਾਨਕ ਪੱਧਰ 'ਤੇ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੇ ਮੇਅਰ ਵਨੀਤ ਧੀਰ ਦੇ ਮਾਤਾ ਜੀ ਦਾ ਦਿਹਾਂਤ ਅਗਲੀ ਖ਼ਬਰ ਘਰ ਵਿਚ ਵੜ ਕੇ ਪਰਿਵਾਰ ਦੀ ਕੁੱਟਮਾਰ ਕਾਰਨ ਅਤੇ ਪੈਟਰੋਲ ਬੰਬ ਸੁੱਟਣ ਦੇ ਦੋਸ਼ ਵਿਚ ਨਾਬਾਲਗ ਸਮੇਤ 5 ਤੇ ਮਾਮਲਾ ਦਰਜ
Ad Position 24