23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪੁਲਿਸ ਤੇ ਗੈਂਗਸਟਰ ਵਿਚਕਾਰ ਮੁਠਭੇੜ ਦੌਰਾਨ ਗੈਂਗਸਟਰ ਦੇ ਵੱਜੀ ਗੋਲੀ

ਘੁਮਾਣ/ਉਧਨਵਾਲ, 25 ਜੂਨ (ਬੰਮਰਾਹ/ਪ੍ਰਗਟ ਸਿੰਘ)- ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਮਨੇਸ ਨਹਿਰ ਦੇ ਨਜ਼ਦੀਕ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ...

Ad Position 21
No active advertisement
ਅਜੀਤ ਡੈਸਕ 25-06-2026

ਘੁਮਾਣ/ਉਧਨਵਾਲ, 25 ਜੂਨ (ਬੰਮਰਾਹ/ਪ੍ਰਗਟ ਸਿੰਘ)- ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਮਨੇਸ ਨਹਿਰ ਦੇ ਨਜ਼ਦੀਕ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁੱਠਭੇੜ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਗੈਂਗਸਟਰ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ’ਤੇ ਐਸ.ਐਸ.ਪੀ. ਮਹਿਤਾਬ ਸਿੰਘ ਬਟਾਲਾ , ਸੀ.ਆਈ.ਏ. ਦੀ ਟੀਮ, ਫਰੈਂਸਿਕ ਟੀਮਾਂ  ਅਤੇ ਥਾਣਾ ਘੁਮਾਣ ਦੇ ਨਾਲ ਨਾਲ ਹੋਰ ਵੱਖ-ਵੱਖ ਥਾਣਿਆਂ ਦੀ ਪੁਲਿਸ ਮੌਕੇ ’ਤੇ ਪਹੁੰਚੀ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਬਟਾਲਾ ਵਿਖੇ ਗਾਰਮੈਂਟ ਦੀ ਦੁਕਾਨ ਦੇ ਮਾਲਕ ਕੋਲੋਂ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਵਲੋਂ 10 ਲੱਖ ਦੀ ਫਿਰੌਤੀ ਮੰਗੀ ਸੀ ਤੇ ਫਿਰੌਤੀ ਨਾ ਦੇਣ ’ਤੇ ਗੋਲੀਆਂ ਚਲਾਈਆਂ ਗਈਆਂ । ਪੁਲਿਸ ਵਲੋਂ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਖਿਲਾਫ਼ ਮੁਕਦਮਾ ਦਰਜ ਕਰਕੇ ਭਾਲ ਕੀਤੀ ਜਾ ਰਹੀ ਸੀ। ਬੀਤੀ ਕੱਲ੍ਹ ਬਲਦੇਵ ਸਿੰਘ ਉਰਫ਼ ਕਰਨ ਪੁੱਤਰ ਚਾਂਦ ਸਿੰਘ ਵਾਸੀ ਖਜਾਲਾ ਥਾਣਾ ਘੁਮਾਣ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਜਿਸ ਦੀ ਨਿਸ਼ਾਨਦੇਹੀ ’ਤੇ ਪੁਲਿਸ ਵਲੋਂ ਹਥਿਆਰ ਬਰਾਮਦ ਕਰਨ ਲਈ ਨਹਿਰ ਢੰਡੇ ਪਿੰਡ ਮਨੇਸ ਨੇੜੇ ਜਦ ਪੁਲਿਸ ਨੇ ਲਿਆਂਦਾ ਤਾਂ ਬਲਦੇਵ ਸਿੰਘ ਉਰਫ਼ ਕਰਨ ਵਲੋਂ ਪੁਲਿਸ ’ਤੇ ਗੋਲੀਆਂ ਚਲਾਈਆਂ, ਜਿਸ ਦੌਰਾਨ ਪੁਲਿਸ ਨੇ ਜਵਾਬੀ ਫਾਇਰ ਦੌਰਾਨ ਬਲਦੇਵ ਸਿੰਘ ਦੇ ਗੋਲੀ ਵੱਜੀ, ਜਿਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭੇਜ ਦਿੱਤਾ। ਮੌਕੇ ’ਤੇ ਵੱਡੀ ਗਿਣਤੀ ਵਿਚ ਪੁਲਿਸ ਪਾਰਟੀਆਂ ਘਟਨਾ ਸਥਾਨ ’ਤੇ ਪਹੁੰਚੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਬਿਸ਼ਨੋਈ ਤੇ ਅਨਿਲ ਪੰਡਿਤ ਗੈਂਗ ਦੇ ਮੈਂਬਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਅਗਲੀ ਖ਼ਬਰ ਅਜਨਾਲਾ ਵਿਖੇ ਪਹਿਲੇ ਭਾਰੀ ਮੀਂਹ ਨੇ ਕੀਤੀ ਜਲਥਲ
Ad Position 24