22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਬਿਜਲੀ ਕਾਮਿਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਧਰਨੇ ਦਾ ਐਲਾਨ

ਬੱਧਨੀ ਕਲਾ, 25 ਜੂਨ (ਸੰਜੀਵ ਕੋਛੜ)- 28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਮੂਹ ਬਿਜਲੀ ਕਾਮਿਆਂ ਵਲੋਂ ਸਬ ਡਵੀਜ਼ਨ ਬੱਧਨੀ ਕਲਾ ਵਿਖੇ ....

Ad Position 21
No active advertisement
ਅਜੀਤ ਡੈਸਕ 25-06-2026

ਬੱਧਨੀ ਕਲਾ, 25 ਜੂਨ (ਸੰਜੀਵ ਕੋਛੜ)-  28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਮੂਹ ਬਿਜਲੀ ਕਾਮਿਆਂ ਵਲੋਂ ਸਬ ਡਵੀਜ਼ਨ ਬੱਧਨੀ ਕਲਾ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਰੈਲੀ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਨਾਅਰੇਬਾਜ਼ੀ ਕਰਦਿਆਂ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਰੋਸ ਪ੍ਰਗਟਾਇਆ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਸੇਵਕ ਸਿੰਘ, ਜੋਨ ਆਗੂ ਗੁਰਮੀਤ ਸਿੰਘ ਡਾਲਾ, ਸਕੱਤਰ ਬਲਜੀਤ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਕੁਮਾਰ, ਗੁਰਪ੍ਰੀਤ ਸਿੰਘ (ਜੇ.ਈ.), ਮਨੋਜ ਕੁਮਾਰ ਅਤੇ ਅਮਰਜੀਤ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਕਾਇਆ ਡੀ.ਏ. (ਮਹਿੰਗਾਈ ਭੱਤਾ) ਤੁਰੰਤ ਜਾਰੀ ਕੀਤਾ ਜਾਵੇ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦਾ ਭੁਗਤਾਨ ਕੀਤਾ ਜਾਵੇ, ਖਾਲੀ ਅਸਾਮੀਆਂ 'ਤੇ ਭਰਤੀ ਕੀਤੀ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਪੱਛਮ ਜੋਨ ਬਠਿੰਡਾ ਵਿਚ ਸਿਆਸੀ ਤੌਰ ਤੇ 4 ਸਾਥੀਆਂ ਦੀ ਕੀਤੀ ਬਦਲੀ ਰੱਦ ਕੀਤੀ ਜਾਵੇ ।

Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਜੀ ਸ਼ਹਾਦਤ ਨੂੰ ਨਮਨ- ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ
Ad Position 24