22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਫਗਵਾੜਾ ਪੁਲ ’ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਲੱਗਾ ਲੰਮਾ ਜਾਮ

ਫਗਵਾੜਾ, (ਕਪੂਰਥਲਾ), 25 ਜੂਨ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਹਾਈਵੇਅ ’ਤੇ ਲੰਮਾ ਜਾਮ....

Ad Position 21
No active advertisement
ਅਜੀਤ ਡੈਸਕ 25-06-2026

ਫਗਵਾੜਾ, (ਕਪੂਰਥਲਾ), 25 ਜੂਨ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ ਅਤੇ ਆਵਾਜਾਈ ਕਾਫ਼ੀ ਸਮੇਂ ਲਈ ਪ੍ਰਭਾਵਿਤ ਰਹੀ। ਇਹ ਹਾਦਸਾ ਸਥਾਨਕ ਕਚਹਿਰੀਆਂ ਦੇ ਸਾਹਮਣੇ ਸਥਿਤ ਪੁੱਲ ਉੱਪਰ ਵਾਪਰਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਜਲੰਧਰ ਤੋਂ ਫਿਲੌਰ ਵੱਲ ਜਾ ਰਹੀਆਂ ਸਨ। ਜਦੋਂ ਟਰੈਕਟਰ-ਟਰਾਲੀ ਫਗਵਾੜਾ ਫਲਾਈਓਵਰ ਉੱਪਰ ਪਹੁੰਚੀ ਤਾਂ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਸਾਈਡ ਮਾਰ ਦਿੱਤੀ। ਟੱਕਰ ਕਾਰਨ ਟਰੈਕਟਰ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਦੋਵੇਂ ਟਰਾਲੀਆਂ ਸੜਕ ਦੇ ਵਿਚਕਾਰ ਹੀ ਪਲਟ ਗਈਆਂ।

ਹਾਦਸੇ ਸੰਬੰਧੀ ਜਾਣਕਾਰੀ ਦਿੰਦਿਆਂ ਦੀਪੂ ਨਾਮਕ ਨੌਜਵਾਨ ਨੇ ਦੱਸਿਆ ਕਿ ਉਹ ਪਰਾਲੀ ਲੈ ਕੇ ਫਿਲੌਰ ਵੱਲ ਜਾ ਰਹੇ ਸਨ। ਇਸ ਦੌਰਾਨ ਇਕ ਟਰੱਕ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਟਰੈਫਿਕ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਦੀ ਟੱਕਰ ਕਾਰਨ ਦੋਵੇਂ ਟਰਾਲੀਆਂ ਪਲਟ ਗਈਆਂ ਸਨ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿਚ ਟਰੈਕਟਰ ਚਾਲਕਾਂ ਦਾ ਬਚਾਅ ਹੋ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਬਾਅਦ ਵਿਚ ਕਰੇਨ ਦੀ ਮਦਦ ਨਾਲ ਪਲਟੀਆਂ ਟਰਾਲੀਆਂ ਨੂੰ ਸੜਕ ਤੋਂ ਹਟਾਇਆ ਗਿਆ, ਜਿਸ ਤੋਂ ਬਾਅਦ ਟਰੈਫਿਕ ਨੂੰ ਮੁੜ ਸੁਚਾਰੂ ਢੰਗ ਨਾਲ ਚਲਾਇਆ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮਮਦੋਟ ਨਾਮਜ਼ਦਗੀਆਂ ਦੌਰਾਨ ਚੱਲੀ ਗੋਲੀ,ਇਕ ਜ਼ਖ਼ਮੀ ਅਗਲੀ ਖ਼ਬਰ ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ ਸਮੇਤ ਅਫ਼ਗ਼ਾਨ ਨਾਗਰਿਕ ਤੇ ਨਾਬਾਲਗ ਮੁੰਡੇ ਸਮੇਤ 2 ਗ੍ਰਿਫ਼ਤਾਰ
Ad Position 24