22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਵੀਡੀਓ ਵਾਲੇ ਬੰਦੇ ਨੇ ਮਾਸਕ ਪਾਇਆ ਹੋਇਆ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 25 ਜੂਨ- ਅੱਜ ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਪ੍ਰੈਸ ਕਾਨਫ਼ਰੰਸ...

Ad Position 21
No active advertisement
ਅਜੀਤ ਡੈਸਕ 25-06-2026

ਚੰਡੀਗੜ੍ਹ, 25 ਜੂਨ- ਅੱਜ ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿੰਨੇ ਕੰਮ ਸਾਡੀ ਸਰਕਾਰ ਨੇ ਕੀਤੇ ਹਨ ਉਨੇ ਕੰਮ ਪਹਿਲੀਆਂ ਸਰਕਾਰਾਂ ਨੇ ਨਹੀਂ ਕੀਤੇ। ਇਹ ਤਿੰਨੋਂ ਪਾਰਟੀਆਂ ਮਿਲ ਕੇ ਲੋਕਾਂ ਦੇ ਮਨਾਂ ਵਿਚ ਮੇਰੇ ਲਈ ਨਫ਼ਰਤ ਫੈਲਾਉਣਾ ਚਾਹੁੰਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੇਰੇ ਖਿਲਾਫ਼ ਧਾਰਮਿਕ ਹੁਕਮਨਾਮੇ ਜਾਰੀ ਕਰਵਾਏ ਗਏ ਹਨ। ਮੇਰੀ ਨਕਲੀ ਵੀਡੀਓ ਚਲਾ ਕੇ ਸਿਆਸੀ ਲਾਹਾ ਲਿਆ ਜਾ ਰਿਹਾ ਹੈ। ਮੇਰਾ ਬਾਈਕਾਟ ਕਰਨ ਲਈ ਗੁਰੂਘਰਾਂ ਬਾਹਰ ਬੋਰਡ ਲਗਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਾਇਰਲ ਵੀਡੀਓ ਵਿਚ ਬੰਦੇ ਦਾ ਕੱਦ ਅਤੇ ਰੰਗ ਮੇਰੇ ਨਾਲ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਵੀਡੀਓ ਵਾਲੇ ਬੰਦੇ ਨੇ ਮਾਸਕ ਪਾਇਆ ਹੋਇਆ ਹੈ ਅਤੇ ਉਸਦੇ ਗਲੇ ਤੇ ਕੋਈ ਨਿਸ਼ਾਨ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਹ ਵੀਡੀਓ ਸ਼ੂਟ ਕਰਵਾਏ ਗਏ ਹਨ। 

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਪਾਈਪ ਲਾਈਨ ਵਿਛਾਉਣ ਨੂੰ ਲੈ ਕੇ ਲੋਕਾਂ ਦਾ ਜ਼ੋਰਦਾਰ ਵਿਰੋਧ ਅਗਲੀ ਖ਼ਬਰ ਅਕਾਲ ਤਖਤ ਸਾਹਿਬ ਸਕੱਤਰੇਤ ਨੇ 29 ਜੂਨ ਲਈ ਸਿੱਖ ਮੰਤਰੀਆਂ, ਵਿਧਾਇਕਾਂ ਅਤੇ ਸਪੀਕਰ ਨੂੰ ਪੇਸ਼ੀ ਸੰਬੰਧੀ ਲਿਖੇ ਪੱਤਰ ਕੀਤੇ...
Ad Position 24