22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਡਾ. ਹਰਵਿੰਦਰ ਸਿੰਘ ਲੌਂਗੋਵਾਲ ਬਣੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਦੇ ਸਹਿ-ਕੋਆਰਡੀਨੇਟਰ

ਲੌਂਗੋਵਾਲ, 25 ਜੂਨ (ਵਿਨੋਦ, ਖੰਨਾ)- ਲੌਂਗੋਵਾਲ ਦੇ ਜੰਮਪਲ ਡਾ. ਹਰਵਿੰਦਰ ਸਿੰਘ ਲੌਂਗੋਵਾਲ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ...

Ad Position 21
No active advertisement
ਅਜੀਤ ਡੈਸਕ 25-06-2026

ਲੌਂਗੋਵਾਲ, 25 ਜੂਨ (ਵਿਨੋਦ, ਖੰਨਾ)- ਲੌਂਗੋਵਾਲ ਦੇ ਜੰਮਪਲ ਡਾ. ਹਰਵਿੰਦਰ ਸਿੰਘ ਲੌਂਗੋਵਾਲ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਗੁਰੂ ਗੋਬਿੰਦ ਸਿੰਘ ਚੇਅਰ ਦੇ ਸਹਿ-ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਸੋਮਨਾਥ ਸਚਦੇਵਾ ਦੇ ਆਦੇਸ਼ਾਂ ਅਨੁਸਾਰ ਯੂਨੀਵਰਸਿਟੀ ਵਿਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਦੇ ਕੰਮਕਾਜ ਦੀ ਨਿਗਰਾਨੀ ਲਈ ਇਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰੋ. ਜਿੰਮੀ ਸ਼ਰਮਾ ਨੇ ਦੱਸਿਆ ਕਿ ਇਸ ਚੇਅਰ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਇਸ ਨਵੀਂ ਕਮੇਟੀ ਨੂੰ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਜ਼ਿੰਮੇਵਾਰੀ ਸੌਂਪੀ ਗਈ ਹੈ।

ਪ੍ਰੋ. ਜਿੰਮੀ ਨੇ ਦੱਸਿਆ ਕਿ ਸੰਗੀਤ ਅਤੇ ਨ੍ਰਿਤ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਹਰਵਿੰਦਰ ਸਿੰਘ ਲੌਂਗੋਵਾਲ ਨੂੰ ਸਹਿ-ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਅਤੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਗੁਰਪ੍ਰੀਤ ਸਿੰਘ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਡਾ. ਲੌਂਗੋਵਾਲ ਨੇ ਕਿਹਾ ਕਿ ਉਹ ਗੁਰੂ ਗੋਬਿੰਦ ਸਿੰਘ ਚੇਅਰ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਅਤੇ ਇਸ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮਰਪਣ ਭਾਵਨਾ ਨਾਲ ਮਿਲ ਕੇ ਕੰਮ ਕਰਨਗੇ। ਡਾ. ਲੌਂਗੋਵਾਲ ਦੀ ਨਿਯੁਕਤੀ 'ਤੇ ਲੌਂਗੋਵਾਲ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਪਤਵੰਤਿਆਂ ਨੇ ਭਰਵੀਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਕੌਂਸਲਰ ਰੂਚਿਕਾ ਗੋਇਲ ਬਣੇ ਨਗਰ ਕੌਂਸਲ ਰਾਮਾ ਮੰਡੀ ਦੇ ਪ੍ਰਧਾਨ ਅਗਲੀ ਖ਼ਬਰ ਡੇਰਾਬੱਸੀ ਪਾਈਪ ਲਾਈਨ ਵਿਛਾਉਣ ਨੂੰ ਲੈ ਕੇ ਲੋਕਾਂ ਦਾ ਜ਼ੋਰਦਾਰ ਵਿਰੋਧ
Ad Position 24